ਬੁਢਲਾਡਾ 3 ਜੂਨ (ਸਾਰਾ ਯਹਾਂ/ਅਮਨ ਮਹਿਤਾ)ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਛੇੜੀ ‘ਫਤਿਹ ਮੁਹਿੰਮ-2’ ਦੇ ਤਹਿਤ ਤੇ ਜਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਵੱਲੋਂ ਪਿੰਡ ਅਹਿਮਦਪੁਰ ਵਿਖੇ ਕੋਰੋਨਾ ਸੈਂਪਲੰਿਗ ਕੈਂਪ ਲਾਇਆ ਗਿਆ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਵਿੱਚ ਸੀ.ਐਚ.ਓ ਸੁਮਨ ਰਾਣੀ, ਸਿਹਤ ਕਰਮਚਾਰੀ ਕ੍ਰਿਸ਼ਨ ਕੁਮਾਰ ਅਤੇ ਹਰਜੀਤ ਕੌਰ ਤੇ ਅਧਾਰਿਤ ਟੀਮ ਵੱਲੋਂ 50 ਤੋਂ ਵੱਧ ਸੈਂਪਲ ਲਏ ਗਏ।ਸਿਹਤ ਕਰਮਚਾਰੀ ਕ੍ਰਿਸ਼ਨ ਕੁਮਾਰ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਚੇਨ ਤੋੜਨ ਲਈ ਵੱਧ ਤੋਂ ਵੱਧ ਸੈਂਪਲ ਕਰਵਾਏ ਜਾਣ ਅਤੇ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਦਾ ਟੀਕਾਕਰਨ ਵੀ ਕਰਵਾਇਆ ਜਾਵੇ। ਸਾਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਸਬੰਧੀ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਜਿਵੇਂ ਕਿ ਮਾਸਕ ਪਾਉਣਾ, ਸੈਨੇਟਾਈਜਰ ਦੀ ਵਰਤੋਂ ਕਰਨਾ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ, ਸਮੇਂ-ਸਮੇਂ ‘ਤੇ ਹੱਥਾਂ ਨੂੰ ਸਾਬਣ ਨਾਲ ਸਾਫ਼ ਕਰਨਾ, ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣਾ ਆਦਿ ਬਾਰੇ ਪਾਲਣਾ ਕਰਨੀ ਚਾਹੀਦੀ ਹੈ ਤਾਂ ਕਿ ਅਸੀਂ ਖੁਦ, ਆਪਣਾ ਪਰਿਵਾਰ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਇਸ ਬੀਮਾਰੀ ਦੇ ਕਹਿਰ ਤੋਂ ਬਚਾ ਸਕੀਏ। ਇਸ ਮੌਕੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ, ਨੋਡਲ ਅਫਸਰ ਰਾਜਵਿੰਦਰ ਸਿੰਘ ਅਤੇ ਆਸ਼ਾ ਵਰਕਰਾਂ ਗੁਰਮੀਤ ਕੌਰ, ਸੰਮੀ ਕੌਰ, ਵੀਰਪਾਲ ਕੌਰ, ਜਸਵਿੰਦਰ ਕੌਰ ਹਾਜਰ ਸਨ।ਫੋਟੋ ਈ ਮੇਲ ਕੀਤੀ ਹੈ ਜੀ