ਅਜ਼ਾਦੀ ਦਿਵਸ ਮੌਕੇ ਸਰਕਾਰੀ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਦੀ ਚਰਚਾ

0
69

ਮਾਨਸਾ 15 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ)  : ਅਜ਼ਾਦੀ ਸਮਾਗਮ ਮੌਕੇ ਝੰਡਾ ਲਹਿਰਾਉਣ
ਦੀ ਰਸਮ ਤੋਂ ਬਾਅਦ ਅੱਜ ਸ੍ਰ ਗੁਰਪ੍ਰੀਤ ਸਿੰਘ ਕਾਂਗੜ੍ਹ ਮਾਲ,ਪੁਨਰਵਾਸ ਅਤੇ ਆਫਤਨ ਪ੍ਰਬੰਧਨ ਮੰਤਰੀ ਪੰਜਾਬ ਨੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਕੋਟੜਾ ਕਲਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਮਾਰਟ ਸਕੂਲ ਸਿੱਖਿਆ ਨੀਤੀ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੀਂ ਹਾਈਟੈੱਕ ਤਕਨੀਕ ਦਾ ਹਾਣੀ ਬਣਾ ਦਿੱਤਾ ਹੈ,ਉਨ੍ਹਾਂ ਦਾਅਵਾ ਕੀਤਾ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ,ਜਿਥੇਂ ਅਧੁਨਿਕ ਸਮਾਰਟ ਪ੍ਰੋਜੈਕਟਾਂ ‘ਤੇ ਈ-ਕੰਟੈਂਟ ਰਾਹੀਂ ਪੜ੍ਹਾਈ ਕਰਵਾਈ ਜਾ ਰਹੀ ਹੈ। ਜਿਸ ਕਾਰਨ ਸਰਕਾਰੀ ਸਕੂਲਾਂ ਦੇ ਨਤੀਜਾ ਇਸ ਵਾਰ 94.32 ਪ੍ਰਤੀਸ਼ਤ ਰਿਹਾ ਅਤੇ ਨਵੇਂ ਦਾਖਲਿਆਂ ਵਿੱਚ 14 ਪ੍ਰਤੀਸ਼ਤ ਤੋਂ ਵੱਧ ਦਾ ਰਿਕਾਰਡ ਵਾਧਾ ਹੋਇਆ ਹੋਇਆ ਹੈ ਅਤੇ ਪ੍ਰਾਈਵੇਟ ਸਕੂਲਾਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਆ ਰਹੇ ਹਨ।
ਕੈਬਨਿਟ ਮੰਤਰੀ ਸ੍ਰ ਕਾਂਗੜ੍ਹ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸਰਕਾਰ ਨੇ ਜਿਥੇਂ ਪੰਜਾਬ ਦੇ ਹੋਰਨਾਂ ਵਿਕਾਸ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ ਹੈ ,ਉਥੇਂ ਸਿੱਖਿਆ ਦੇ ਅਹਿਮ ਖੇਤਰ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾ ਰਹੀ, ਕੋਵਿਡ-19 ਦੇ ਔਖੇ ਸਮੇਂ ਦੌਰਾਨ ਦੌਰਾਨ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਹਾਲ ਹੀ ਵਿੱਚ 92 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਪੌਣੇ ਦੋ ਲੱਖ ਵਿਦਿਆਰਥੀਆਂ ਲਈ ਮੁਫਤ ਸਮਾਰਟਫੋਨ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ,ਜਿਸ ਦਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲ੍ਹੋਂ ਬਾਰਵੀਂ ਜਮਾਤ ਦੇ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਸਨਮਾਨ ਰਾਸ਼ੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ।
ਕਾਂਗਰਸੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਡਿਜੀਟਲ ਬਣਾਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਹੈ। ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰਪਾਲ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਚ ਵੀ ਪੰਜਾਬ ਸਰਕਾਰ ਵੱਲ੍ਹੋਂ ਸਮਾਰਟ ਸਿੱਖਿਆ ਨੀਤੀ ਨੂੰ ਉਤਸ਼ਾਹਤ ਕਰਨ ਲਈ ਕਰੋੜਾਂ ਰੁਪਏ ਦੇ ਸਮਾਰਟ ਪ੍ਰੋਜੈਕਟਰ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਲਾਏ ਗਏ ਹਨ,ਜਿਨ੍ਹਾਂ ਰਾਹੀਂ ਈ-ਕੰਟੈਂਟ ਤੇ ਬਾਰਵੀਂ ਤੱਕ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਿੱਖਿਆ ਸਫਲਤਾ ਪੂਰਵਕ ਚਲ ਰਹੀ ਹੈ,ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲ੍ਹੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦਾ ਨਤੀਜਾ ਇਸ ਵਾਰ ਸ਼ਾਨਦਾਰ ਰਿਹਾ,ਪੰਜਾਬ ਭਰ ਚੋਂ 98 ਪ੍ਰਤੀਸ਼ਤ ਅੰਕ ਹਾਸਲ ਕਰਨ ਵਾਲੇ ਸਭ ਤੋਂ ਵੱਧ 19 ਵਿਦਿਆਰਥੀਆਂ ਦੀ ਮਾਨਸਾ ਜ਼ਿਲ੍ਹੇ ਦੀ ਹੈ ਅਤੇ ਨਵੇਂ ਦਾਖਲਿਆਂ ਵਿੱਚ ਵੀ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟਿਆਂ ਹੈ,ਉਨ੍ਹਾਂ ਦੱਸਿਆ ਕਿ ਕੋਟੜਾ ਕਲਾਂ ਦੇ ਸਮਾਰਟ ਸਕੂਲ ਵਿੱਚ 7 ਸਮਾਰਟ ਰੂਮ,ਲਾਇਬਰੇਰੀ, ਕੰਪਿਊਟਰ ਲੈਬ,ਸਾਇੰਸ ਲੈਬ,ਸਾਇੰਸ ਮੈਥ ਲੈਬ,ਲਿਸਨਿੰਗ ਲੈਬ,ਸਾਇੰਸ ਪਾਰਕ,ਮੈਥ ਪਾਰਕ ,ਬਾਸਕਟਬਾਲ ਗਰਾਉਂਡ ਅਤੇ ਹੋਰ ਲੋੜੀਂਦੀਆਂ ਹਰ ਸਾਹੂਲਤਾਂ ਉਪਲੱਬਧ ਹਨ ਅਤੇ ਨਤੀਜੇ ਵੀ ਸੌ ਫੀਸਦੀ ਆ ਰਹੇ ਹਨ। ਸਿੱਖਿਆ ਅਧਿਕਾਰੀਆਂ ਦੱਸਿਆ ਕਿ ਦਾਨੀ ਸੱਜਣਾਂ ਵੱਲ੍ਹੋਂ 12 ਲੱਖ ਰੁਪਏ,ਮਨਰੇਗਾ ਤਹਿਤ 14 ਲੱਖ ਰੁਪਏ, ਸਿੱਖਿਆ ਵਿਭਾਗ ਵੱਲ੍ਹੋਂ 5 ਲੱਖ ਰੁਪਏ,5 ਪ੍ਰੋਜੈਕਟਰ,9 ਕੰਪਿਊਟਰ ਅਤੇ ਹੋਰਨਾਂ ਲੋੜੀਂਦੇ ਕਾਰਜਾਂ ਲਈ ਸਮੇਂ ਸਮੇਂ ਫੰਡ ਜਾਰੀ ਕੀਤੇ।
ਇਸ ਮੌਕੇ ਐੱਸ ਐੱਸ ਪੀ ਸੁਰਿੰਦਰ ਲਾਂਬਾ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ ਮੰਜੂ ਬਾਂਸਲ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਕੌਰ ਗਾਗੋਵਾਲ,ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਚੁਸਪਿੰਦਰਵੀਰ ਸਿੰਘ ਭੁਪਾਲ,ਡਿਪਟੀ ਡੀਈਓ ਜਗਰੂਪ ਭਾਰਤੀ,ਪ੍ਰਿੰਸੀਪਲ ਅਸ਼ੋਕ ਕੁਮਾਰ, ਪ੍ਰਿੰਸੀਪਲ ਸੁਰਿੰਦਰਪਾਲ ਸਿੰਘ ਚੰਨੀ, ਜ਼ਿਲ੍ਹਾ ਗਾਈਡੈਂਸ ਤੇ ਕਾਉਂਸਲਰ ਨਰਿੰਦਰ ਸਿੰਘ ਮੋਹਲ,ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ
ਹਾਜ਼ਰ ਸਨ। ਪ੍ਰੋਗਰਾਮ ਦਾ ਸੰਚਾਲਨ ਏ ਐੱਸ ਆਈ ਬਲਵੰਤ ਭੀਖੀ ਨੇ ਬਾਖੂਬੀ ਨਿਭਾਇਆ

NO COMMENTS