
ਨਵੀਂ ਦਿੱਲੀ (ਸਾਰਾ ਯਹਾਂ ਬਿਊਰੋ ਰਿਪੋਰਟ) : ਅਫ਼ਗ਼ਾਨਿਸਤਾਨ ’ਚ ਤਾਲਿਬਾਨ ਦੀ ਚੜ੍ਹਤ ਮਗਰੋਂ ਭਾਰਤ ਫਿਕਰਮੰਦ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਫਗਾਨਿਸਤਾਨ ਦੇ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ। ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇਹ ਜਾਣਕਾਰੀ ਦਿੱਤੀ ਹੈ। ਇਹ ਸਰਬ ਪਾਰਟੀ ਮੀਟਿੰਗ 26 ਅਗਸਤ ਨੂੰ ਸਵੇਰੇ 11 ਵਜੇ ਹੋਵੇਗੀ। ਇਸ ਬੈਠਕ ਵਿੱਚ ਵਿਦੇਸ਼ ਮੰਤਰਾਲਾ ਵਿਰੋਧੀ ਧਿਰ ਦੇ ਸਾਰੇ ਪ੍ਰਸ਼ਨਾਂ ਦੇ ਉੱਤਰ ਦੇਵੇਗਾ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਟਵੀਟ ਵਿੱਚ ਲਿਖਿਆ,”ਅਫਗਾਨਿਸਤਾਨ ਦੇ ਘਟਨਾਕ੍ਰਮ ਦੇ ਮੱਦੇਨਜ਼ਰ, ਪੀਐਮ ਨਰਿੰਦਰ ਮੋਦੀ ਨੇ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੰਸਦ ਦੇ ਦੋਵੇਂ ਸਦਨਾਂ ਵਿੱਚ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸੂਚਿਤ ਕਰਨ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਅਗਲੇਰੀ ਜਾਣਕਾਰੀ ਦੇਣਗੇ।”
ਦਰਅਸਲ, ਵਿਰੋਧੀ ਧਿਰ ਲਗਾਤਾਰ ਇਹ ਸਵਾਲ ਉਠਾ ਰਹੀ ਸੀ ਕਿ ਭਾਰਤ ਸਰਕਾਰ ਨੇ ਅਫਗਾਨਿਸਤਾਨ ਵਿੱਚ ਬਹੁਤ ਸਾਰਾ ਸਰਮਾਇਆ ਲਾਇਆ ਹੋਇਆ ਹੈ। ਅਜਿਹੀ ਹਾਲਤ ਵਿੱਚ, ਜਦੋਂ ਤਾਲਿਬਾਨ ਅਫਗਾਨਿਸਤਾਨ ਉੱਤੇ ਕਬਜ਼ਾ ਕਰਨ ਜਾ ਰਿਹਾ ਹੈ, ਤਾਂ ਭਾਰਤ ਸਰਕਾਰ ਦੀ ਰਣਨੀਤੀ ਕੀ ਹੋਵੇਗੀ। ਇਨ੍ਹਾਂ ਸਾਰੇ ਪ੍ਰਸ਼ਨਾਂ ਦੇ ਉੱਤਰ ਦੇਣ ਲਈ ਸਰਬ ਪਾਰਟੀ ਮੀਟਿੰਗ ਸੱਦੀ ਜਾ ਰਹੀ ਹੈ।
https://imasdk.googleapis.com/js/core/bridge3.476.0_en.html#goog_476611762
ਅਫਗਾਨਿਸਤਾਨ ਤੋਂ ਕੱਢੇ ਗਏ 146 ਭਾਰਤੀ ਦੋਹਾ ਤੋਂ ਵਤਨ ਪਰਤੇ
ਅਫਗਾਨਿਸਤਾਨ ਤੋਂ ਕੱਢੇ ਗਏ 146 ਭਾਰਤੀ ਨਾਗਰਿਕ ਸੋਮਵਾਰ ਨੂੰ ਕਤਰ ਦੀ ਰਾਜਧਾਨੀ ਦੋਹਾ ਤੋਂ ਚਾਰ ਵੱਖ-ਵੱਖ ਜਹਾਜ਼ਾਂ ਰਾਹੀਂ ਭਾਰਤ ਪਹੁੰਚੇ। ਇਨ੍ਹਾਂ ਨਾਗਰਿਕਾਂ ਨੂੰ ਪਿਛਲੇ ਕੁਝ ਦਿਨਾਂ ਵਿੱਚ ਅਮਰੀਕਾ ਅਤੇ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਜਹਾਜ਼ਾਂ ਦੁਆਰਾ ਕਾਬੁਲ ਤੋਂ ਦੋਹਾ ਲਿਜਾਇਆ ਗਿਆ ਸੀ।
ਭਾਰਤ ਨੇ ਅਫਗਾਨਿਸਤਾਨ ਤੋਂ ਲੋਕਾਂ ਨੂੰ ਬਾਹਰ ਕੱਣ ਲਈ ਅਮਰੀਕਾ, ਕਤਰ, ਤਜ਼ਾਕਿਸਤਾਨ ਅਤੇ ਹੋਰ ਬਹੁਤ ਸਾਰੇ ਮਿੱਤਰ ਦੇਸ਼ਾਂ ਨਾਲ ਤਾਲਮੇਲ ਕੀਤਾ। ਅਫਗਾਨਿਸਤਾਨ ਦੀ ਰਾਜਧਾਨੀ ਤੋਂ ਆਪਣੇ ਨਾਗਰਿਕਾਂ ਨੂੰ ਕੱਖਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ, ਭਾਰਤ ਨੇ ਹੁਣ ਤੱਕ ਆਪਣੀਆਂ ਚਾਰ ਉਡਾਣਾਂ ਰਾਹੀਂ ਦੋ ਅਫਗਾਨ ਸੰਸਦ ਮੈਂਬਰਾਂ ਸਮੇਤ 400 ਤੋਂ ਵੱਧ ਲੋਕਾਂ ਨੂੰ ਵਾਪਸ ਲਿਆਂਦਾ ਹੈ
