*ਅੰਗਹੀਣ ਹੋਣ ਦੇ ਬਾਵਜੂਦ ਗੁਰਮੀਤ ਸਿੰਘ ਬੂਟੇ ਲਗਾ ਕੇ ਦੇ ਰਿਹਾ ਹੈ ਨੌਜਵਾਨਾਂ ਨੂੰ ਚੰਗਾ ਸੁਨੇਹਾ*

0
13

ਬੋਹਾ 2 ਜੂਨ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )-ਕਿਸੇ ਸ਼ਹਿਰ ਦੀ ਕਹਾਵਤ “ਕਿ ਬੇਹਿੰਮਤੇ ਹੀ ਸ਼ਿਕਵਾ ਕਰਨ ਮੁਕੱਦਰਾਂ ਦਾ ਉੱਗਣ ਵਾਲੇ ਉੱਗ ਪੈਂਦੇ ਨੇ ਸੀਨਾ ਪਾੜ ਕੇ ਪੱਥਰਾਂ ਦਾ ” ਮੁਤਾਬਕ ਬੋਹਾ ਦਾ ਗੁਰਮੀਤ ਸਿੰਘ ਜੋ ਕਿ ਇਕ ਅੰਗਹੀਣ ਹੋਣ ਦੇ ਬਾਵਜੂਦ  ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ ਵੱਖ ਥਾਵਾਂ ਤੇ ਬੂਟੇ ਲਗਾ ਕੇ  ਵੱਖਰੀ   ਮਿਸਾਲ ਪੈਦਾ ਕਰ ਰਿਹਾ ਹੈ ।ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਕੋਰੋਨਾ ਮਾਹਾਵਾਰੀ ਦੇ ਦੌਰਾਨ ਅਤੇ ਗੰਧਲੇ ਵਾਤਾਵਰਨ ਕਾਰਨ ਆਕਸੀਜਨ ਦੀ ਭਾਰੀ ਕਮੀ ਦੇਖਣ ਨੂੰ ਮਿਲ ਰਹੀ ਹੈ  ਜਿਸ ਦਾ ਮੁੱਖ ਕਾਰਨ ਹਰਿਆਲੀ ਨਾਲ ਭਰਪੂਰ ਬੂਟੇ ਅਤੇ ਦਰੱਖਤਾਂ ਦੀ ਘਾਟ ਹੈ ।ਇਸ ਲਈ ਸਾਨੂੰ ਸ਼ੁੱਧ ਵਾਤਾਵਰਨ ਦੀ ਸਿਰਜਣਾ ਲਈ ਵੱਧ ਤੋਂ ਵੱਧ ਦਰੱਖਤਾਂ ਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ।ਇਸੇ ਕਾਰਨ ਉਨ੍ਹਾਂ ਆਪਣੇ ਸਾਥੀ ਨੌਜਵਾਨਾਂ ਨੂੰ ਨਾਲ ਲੈ ਕੇ ਬੋਹਾ ਦੀਆਂ ਵੱਖ ਵੱਖ ਥਾਵਾਂ ਤੇ ਹਰੇ ਭਰੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ।ਗੁਰਮੀਤ ਸਿੰਘ ਨੇ ਆਖਿਆ ਕਿ ਅੱਜ ਜਿਥੇ ਦੂਸ਼ਿਤ ਵਾਤਾਵਰਨ ਵਿਚ ਅਜੋਕੀ ਪੀੜ੍ਹੀ ਨੂੰ ਸਾਹ ਲੈਣ ਵਿੱਚ ਤਕਲੀਫ਼ ਆ ਰਹੀ ਹੈ ਉੱਥੇ ਸਾਡੀ ਆਉਣ ਵਾਲੀ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ  ਛਾਂਦਾਰ ਅਤੇ ਫ਼ਲਦਾਰ ਬੂਟੇ ਲਾਉਣੇ ਬੇਹੱਦ ਜ਼ਰੂਰੀ ਹਨ।ਗੁਰਮੀਤ ਸਿੰਘ ਬੋਹਾ ਨੇ ਹੋਰਨਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦਰੱਖਤ ਲਗਾ ਕੇ ਸ਼ੁੱਧ ਵਾਤਾਵਰਨ ਦੀ ਸਿਰਜਣਾ ਕਰਨ ਵਿਚ ਆਪਣਾ ਸਹਿਯੋਗ ਦੇਣ ।ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਅਤੇ ਸਮਾਜ ਸੇਵਾ ਦੇ ਕੰਮ ਵਿਚ ਹਿੱਸਾ ਲੈਣ ਵਿੱਚ ਹਮੇਸ਼ਾਂ ਯਤਨਸ਼ੀਲ ਰਹਿੰਦੇ ਹਨ ।

NO COMMENTS