![](https://sarayaha.com/wp-content/uploads/2025/01/dragon.png)
ਮਾਨਸਾ 20 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ) ਮੈਡਮ ਅੰਜੂ ਗੁਪਤਾ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਾਨਸਾ ਲਗਾਇਆ ਗਿਆ ਹੈ,ਉਹ ਇਸ ਤੋਂ ਪਹਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਜੋਂ ਤੈਨਾਤ ਸਨ,ਮਾਨਸਾ ਵਿਖੇ ਸੰਜੀਵ ਕੁਮਾਰ ਬਾਂਸਲ ਦੀ ਸੇਵਾ ਮੁਕਤੀ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ,ਉਂਝ ਕਾਰਜਭਾਗ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੰਜੀਵ ਕੁਮਾਰ ਗੋਇਲ ਸੰਭਾਲ ਰਹੇ ਸਨ। ਡਿਪਟੀ ਡੀਈਓ ਜਗਰੂਪ ਭਾਰਤੀ,ਡਾਈਟ ਪ੍ਰਿੰਸੀਪਲ ਡਾ ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੇ ਆਉਣ ਤੇ ਜ਼ਿਲ੍ਹੇ ਚ ਪੜ੍ਹਾਈ ਕਾਰਜਾਂ ਨੂੰ ਹੋਰ ਬਲ ਮਿਲੇਗਾ।ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਜਲਦੀ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਗੇ ਅਤੇ ਜ਼ਿਲ੍ਹੇ ਦੇ ਸਿੱਖਿਆ ਕਾਰਜਾਂ ਨੂੰ ਹੋਰ ਪ੍ਰਫੁੱਲਤ ਕੀਤਾ ਜਾਵੇਗਾ।
![](https://sarayaha.com/wp-content/uploads/2024/08/WhatsAppVideo2024-08-31at21.29.05_2cf3b751-ezgif.com-added-text-1-1.gif)