ਮਾਨਸਾ, 08,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਕੋਆਰਡੀਨੇਟਰ ਈ-ਗਵਰਨੈਂਸ ਸੇਵਾ ਕੇਂਦਰ ਸ਼੍ਰੀ ਅਨਮੋਲ ਗਰਗ ਨੇ ਦੱਸਿਆ ਕਿ ਅੱਜ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਵਾ ਕੇਂਦਰ ਮਾਨਸਾ ਵਿਖੇ ਪਿੰਕ ਕਾਊਂਟਰ ਸਥਾਪਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਦੇ ਵਿਸ਼ੇਸ਼ ਦਿਹਾੜੇ ਮੌਕੇ ਸੇਵਾ ਕੇਂਦਰ ਵਿੱਚ ਪਿੰਕ ਕਾਊਂਟਰ ਸਥਾਪਿਤ ਕਰਕੇ ਔਰਤਾਂ, ਬਜ਼ੁਰਗਾਂ ਅਤੇ ਅਪਾਹਜ ਬਿਨੈਕਾਰਾਂ ਨੂੰ ਪਹਿਲ ਦੇ ਅਧਾਰ ’ਤੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਵੱਖਰੇ ਕਾਊਂਟਰ ’ਤੇ ਸਿਰਫ਼ ਔਰਤਾਂ, ਬਜ਼ੁਰਗਾਂ ਜਾਂ ਅਪਾਹਜ ਬਿਨੈਕਾਰਾਂ ਦੀਆਂ ਦਰਖ਼ਾਸਤਾਂ ਜਾਂ ਕੰਮ ਨੇਪਰੇ ਚਾੜ੍ਹੇ ਗਏ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੇ ਉਪਰਾਲੇ ਦੀ ਲੋਕਾਂ ਵੱਲੋਂ ਕਾਫ਼ੀ ਸ਼ਲਾਘਾ ਕੀਤੀ ਗਈ।