*ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਣੂ ਕਰਵਾਇਆ*

0
10

ਮਾਨਸਾ, 05 ਮਈ (ਸਾਰਾ ਯਹਾਂ/ ਬੀਰਬਲ ਧਾਲੀਵਾਲ ) : ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਬੱਚਤ ਭਵਨ, ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਵੱਖ ਵੱਖ ਪਿੰਡਾਂ ਦੇ ਦਿਵਿਆਂਗ ਵਿਅਕਤੀਆਂ ਨੇ ਭਾਗ ਲਿਆ।
ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀ ਵਰਿੰਦਰ ਸਿੰਘ ਬੈਂਸ ਨੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਦਿਵਿਆਂਗ ਵਿਅਕਤੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਹੋਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਭਵਿੱਖ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਮਾਨਸਾ, (ਪੀ.ਡਬਲਿਊ.ਡੀ.) ਸ਼੍ਰੀ ਸੰਜੀਵ ਗੋਇਲ, ਜ਼ਿਲ੍ਹਾ ਪ੍ਰਧਾਨ ਸ਼੍ਰੀ ਅਵਿਨਾਸ਼ ਸ਼ਰਮਾਂ ਅਤੇ ਸ਼੍ਰੀ ਜੁਗਰਾਜ ਸਿੰਘ ਰੰਗੜਿਆਲ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਵਿਸ਼ੇਸ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ/ਸੈਕੰਡਰੀ) ਮਾਨਸਾ ਵੱਲੋਂ ਸ਼੍ਰੀ ਰਾਕੇਸ਼ ਕੁਮਾਰ ਅਤੇ ਸ਼੍ਰੀ ਤਰਸੇਮ ਸਿੰਘ, ਜ਼ਿਲ੍ਹਾ ਸਪੈਸ਼ਲ ਐਜੂਕੇਟਰ, ਮਾਨਸਾ ਰਾਹੀਂ ਆਪਣੇ ਅਧੀਨ ਪੜ੍ਹਦੇ ਦਿਵਿਆਂਗ ਵਿਦਿਆਰਥੀਆਂ ਦੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਪੇਂਟਿੰਗ ਮੁਕਾਬਲਾ, ਡਾਂਸ, ਸਕਿੱਟ, ਭਾਸ਼ਣ ਮੁਕਾਬਲੇ ਆਦਿ ਕਰਵਾਏ ਗਏ। ਮੁਕਾਬਲੇ ਵਿੱਚੋਂ ਅੱਵਲ ਰਹਿਣ ਵਾਲੇ ਬੱਚਿਆਂ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮਾਨਸਾ ਵੱਲੋਂ ਵਿਸ਼ੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸਮਾਰੋਹ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਵਰਿੰਦਰ ਸਿੰਘ ਬੈਂਸ ਨੇ ਮੌਕੇ ’ਤੇ ਹਾਜ਼ਰ ਦਿਵਿਆਂਗ ਵਿਅਕਤੀਆਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਜਿੰਨ੍ਹਾਂ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਨਹੀਂ ਬਣੇ, ਉਹ ਦਿਵਿਆਂਗ ਵਿਅਕਤੀ ਜਲਦੀ ਤੋਂ ਜਲਦੀ ਆਪਣੇ ਯੂ.ਡੀ.ਆਈ.ਡੀ.ਕਾਰਡ ਬਣਾਉਣ ਤਾਂ ਜੋ ਉਹ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲਦੇ ਲਾਭ ਪ੍ਰਾਪਤ ਕਰ ਸਕਣ।  

NO COMMENTS