
ਚੰਡੀਗੜ੍ਹ 17,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਅਮਰੀਕਾ (America) ਦੇ ਇੰਡੀਆਨਾਪੋਲਿਸ (Indianapolis) ਵਿਚ ਫੇਡੈਕਸ (FedEx) ਗਰਾਊਂਡ ਵਿੱਚ ਹੋਈ ਗੋਲੀਬਾਰੀ ਵਿੱਚ 8 ਲੋਕਾਂ ਦੀ ਮੌਤ ਹੋ ਗਈ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦੱਸ ਦੇਈਏ ਕਿ, ਅਮਰੀਕਾ ਵਿੱਚ ਹੋਈ ਇਸ ਅੰਨੇਵਾਹ ਫਾਇਰਿੰਗ ਵਿੱਚ ਚਾਰ ਸਿੱਖਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਪੰਜ ਹੋਰ ਲੋਕ ਜ਼ਖਮੀ ਵੀ ਹੋਏ ਹਨ।ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦੁਖੱਦ ਘਟਨਾ ਤੇ ਸੋਗ ਪ੍ਰਗਾਟਿਆ ਹੈ।
