04 ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਇੱਕ ਪਾਸੜ ਜਿੱਤ ਹਾਸਲ ਕੀਤੀ ਹੈ। ਇਸ ਸੀਟ ’ਤੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਅਤੇ ਅਕਾਲੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਸੀ।
ਦੱਸ ਦੇਈਏ ਕਿ ਅੰਮ੍ਰਤਪਾਲ ਸਿੰਘ ਨੂੰ ਚੋਣ ਨਿਸ਼ਾਨ ਮਾਈਕ ਅਲਾਟ ਕੀਤਾ ਗਿਆ ਸੀ। ਹਾਲਾਂਕਿ ਸ਼ੁਰੂਆਤੀ ਦੌਰ ’ਚ ਚਰਚਾਵਾਂ ਸਨ ਕਿ ਅੰਮ੍ਰਿਤਪਾਲ ਚੋਣ ਨਹੀਂ ਲੜੇਗਾ ਪਰ ਬਾਅਦ ’ਚ ਉਨ੍ਹਾਂ ਦੀ ਮਾਤਾ ਨੇ ਚੋਣ ਲੜਨ ਦਾ ਐਲਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਉਹ ਕਿਸੇ ਪਾਰਟੀ ਨਾਲ ਨਹੀਂ ਬਲਕਿ ਆਪਣੇ ਦਮ ’ਤੇ ਚੋਣ ਲੜੇਗਾ, ਕਿਉਂਕਿ ਉਸਨੂੰ ਪੰਜਾਬ ਦੇ ਮੁੱਦਿਆ ਦੀ ਚੰਗੀ ਪਕੜ ਹੈ।