
(ਸਾਰਾ ਯਹਾਂ/ਬਿਊਰੋ ਨਿਊਜ਼ ) : ਅੰਮ੍ਰਿਤਪਾਲ ਸਿੰਘ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਦਰਮਿਆਨ ਮੋਹਾਲੀ ਦੇ ਸਿੰਘ ਸ਼ਹੀਦਾਂ ਗੁਰਦੁਆਰਾ ਸਾਹਿਬ ਸੋਹਾਣਾ ਕੋਲ ਏਅਰਪੋਰਟ ਰੋਡ ‘ਤੇ ਧਰਨਾ ਲਗਾਇਆ ਗਿਆ ਹੈ। ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਨਿਹੰਗ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੋਹਾਲੀ ਤੇ ਚੰਡੀਗੜ੍ਹ ਦੇ ਬਰਾਡਰ ਉਤੇ ਚੱਲ ਰਹੇ ਕੌਮੀ ਇਨਸਾਫ ਮੋਰਚੇ ਤੋਂ ਲੈ ਕੇ ਸੋਹਾਣਾ ਚੌਂਕ ਤੱਕ ਜਥੇਬੰਦੀਆਂ ਵੱਲੋਂ ਮਾਰਚ ਕੀਤਾ ਗਿਆ ਹੈ। ਇਸ ਤੋਂ ਬਾਅਦ ਸੋਹਾਣਾ ਚੌਂਕ ਉਤੇ ਧਰਨਾ ਲਗਾਇਆ ਗਿਆ।ਸੁਰੱਖਿਆ ਨੂੰ ਦੇਖਦੇ ਹੋਏ ਵੱਡੀ ਗਿਣਤੀ ਪੁਲਿਸ ਤੈਨਾਤ ਹੈ। ਇਸ ਮੌਕੇ ਪੁਲਿਸ ਦੇ ਕਈ ਵੱਡੇ ਅਫਸਰ ਵੀ ਮੌਕੇ ਉਤੇ ਮੌਜੂਦ ਹਨ।
