*ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦੀ ਜੇਲ੍ਹ ‘ਚ ਵਿਗੜੀ ਹਾਲਤ, ਹਸਪਤਾਲ ‘ਚ ਕਰਵਾਏ ਭਰਤੀ, ਮਿਰਗੀ ਦੇ ਵੀ ਪੈ ਰਹੇ ਸੀ ਦੌਰੇ*

0
48

06 ਮਾਰਚ (ਸਾਰਾ ਯਹਾਂ/ਮੁੱਖ ਸੰਪਾਦਕ) ਅਸਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ।

ਅਸਮ ਦੀ ਕੇਂਦਰੀ ਜੇਲ੍ਹ ਡਿਬਰੂਗੜ੍ਹ ਵਿਖੇ ਭੁੱਖ-ਹੜਤਾਲ ਕਾਰਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਦੀ ਸਿਹਤ ਬਹੁਤ ਨਾਜ਼ੁਕ ਹੋਈ ਹੈ ਅਤੇ ਉਹਨਾ ਨੁੰ ਹਸਪਤਾਲ ਵਿੱਚ ਦਾਖ਼ਲ  ਕਰਾਇਆ ਗਿਆ। ਇਸ ਦੀ ਜਾਣਕਾਰੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਦਿੱਤੀ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀ ਪਿਛਲੇ 18 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਹਨ। ਜਿਸ ਦੌਰਾਨ ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਉਕੇ ਦੀ ਹਾਲਤ ਵਿਗੜ ਗਈ ਹੈ। 

ਇਮਾਨ ਸਿੰਘ ਖਾਰਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਅਸੀਂ ਹੁਣ ਭੋਜਨ ਪੰਜਾਬ ਦੀ ਧਰਤੀ ‘ਤੇ ਹੀ ਜਾ ਕੇ ਕਰਾਂਗੇ। ਪਰ ਪੰਜਾਬ ਸਰਕਾਰ ਉਹਨਾਂ ਦੀ ਇਸ ਮੰਗ ‘ਤੇ ਗੰਭੀਰ ਨਹੀਂ ਹੈ। ਇਮਾਨ ਸਿੰਘ ਖਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਇਹਨਾਂ ਨੌਜਵਾਨਾਂ ਦੀ ਮੰਗ ਪੂਰੀ ਕੀਤੀ ਜਾਵੇ।


ਇਮਾਨ ਖਹਿਰਾ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਨਾਲ ਗੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮਦਦ ਮੰਗੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਸ ਦੀ ਇੱਕੋ ਮੰਗ ਹੈ ਕਿ ਉਸ ਨੂੰ ਪੰਜਾਬ ਤਬਦੀਲ ਕੀਤਾ ਜਾਵੇ। ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੈਰਕਾਂ ਅਤੇ ਪਖਾਨਿਆਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂਆਂ ਵੱਲੋਂ ਰੱਖੀ ਭੁੱਖ ਹੜਤਾਲ ਕਾਰਨ ਉਹਨਾਂ ਦੇ ਪਰਿਵਾਰਾਂ ਨੇ ਵੀ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਰੱਖੀ ਹੈ। ਇਹ ਪਿਰਿਵਾਰ ਪਿਛਲੇ ਦੋ ਹਫਤਿਆਂ  ਤੋਂ ਭੁੱਖ ਹੜਤਾਲ ‘ਤੇ ਹਨ। ਇਹਨਾਂ ਦੀ ਮੰਗ ਹੈ ਕਿ ਜਦੋਂ ਤੱਕ ਉਹਨਾਂ ਦੇ ਪੁੱਤਰ ਭੁੱਖੇ ਹਨ ਅਸੀਂ ਵੀ ਭੁੱਖ ਹੜਤਾਲ ‘ਤੇ ਰਹਾਂਗੇ।

NO COMMENTS