*ਅੰਮ੍ਰਿਤਸਰ ਏਅਰਪੋਰਟ ‘ਤੇ ਇੱਕ ਮਹਿਲਾ ਕਾਬੂ , ਕੱਪੜਿਆਂ ‘ਚ ਲੁਕਾ ਕੇ ਦੁਬਈ ਤੋਂ ਲਿਆਈ ਲੱਖਾਂ ਦਾ ਸੋਨਾ*

0
29

ਅੰਮ੍ਰਿਤਸਰ(ਸਾਰਾ ਯਹਾਂ/ਬਿਊਰੋ ਨਿਊਜ਼ ): : ਸੋਨਾ ਸਮੱਗਲਰ ( Gold Smuggler ) ਵਿਦੇਸ਼ਾਂ ‘ਚੋਂ ਭਾਰਤ ਸੋਨਾ ਲੈ ਕੇ ਆਉਣ ਲਈ ਹਰ ਤਰ੍ਹਾਂ ਦਾ ਹੱਥਕੰਡਾ ਅਪਣਾਉਂਦੇ ਹਨ ਪਰ ਕਸਟਮ ਵਿਭਾਗ ਦੀ ਟੀਮ ਉਨ੍ਹਾਂ ਦੇ ਮਨਸੂਬਿਆਂ ਨੂੰ ਪੂਰਾ ਨਹੀਂ ਹੋਣ ਦਿੰਦੀ। ਹੁਣ ਤੱਕ ਅਜਿਹੇ ਹੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿੱਥੇ ਇਕ ਹਫਤੇ ‘ਚ ਦੂਜੀ ਵਾਰ ਸੋਨੇ ਦੀ ਤਸਕਰੀ ਦਾ ਮਾਮਲਾ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ( Amritsar Airport) ਤੋਂ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦੀ ਟੀਮ ਨੇ ਇੱਕ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਉਹ ਆਪਣੇ ਕੱਪੜਿਆਂ ਵਿੱਚ ਸੋਨਾ ਛੁਪਾ ਕੇ ਲਿਆਈ ਸੀ। ਫਿਲਹਾਲ ਸੋਨੇ ਦੇ ਮੁੱਲ ਨਿਰਧਾਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸੋਨੇ ਦਾ ਵਜ਼ਨ ਅਤੇ ਕੀਮਤ ਉਸ ਤੋਂ ਬਾਅਦ ਹੀ ਪਤਾ ਚੱਲ ਸਕੇਗੀ।
ਦੁਬਈ ਤੋਂ ਅੰਮ੍ਰਿਤਸਰ ਆ ਰਹੀ ਸਪਾਈਸ ਜੈੱਟ ਦੀ ਉਡਾਣ ਨੰਬਰ ਐਸਜੀ-56 ਅੱਜ ਸਵੇਰੇ ਹੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲੈਂਡ ਹੋਈ। ਸੁਰੱਖਿਆ ਜਾਂਚ ਦੌਰਾਨ ਡੀਆਰਆਈ ਦੀ ਟੀਮ ਨੂੰ ਪੂਜਾ ਨਾਂ ਦੀ ਔਰਤ ‘ਤੇ ਸ਼ੱਕ ਹੋਇਆ। ਜਾਂਚ ਕਰਨ ‘ਤੇ ਔਰਤ ਦੇ ਕੱਪੜਿਆਂ ‘ਚ ਛੁਪਾਇਆ ਹੋਇਆ ਸੋਨਾ ਪਾਇਆ ਗਿਆ। ਉਸ ਨੂੰ ਤੁਰੰਤ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਗਈ।

ਦੱਸ ਦੇਈਏ ਕਿ ਅੰਮ੍ਰਿਤਸਰ ਹਵਾਈ ਅੱਡੇ ‘ਤੇ ਇਕ ਹਫਤੇ ਦੌਰਾਨ ਸੋਨੇ ਦੀ ਤਸਕਰੀ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ 30 ਅਗਸਤ ਨੂੰ ਇਕ ਯਾਤਰੀ ਕੋਲੋਂ 1.240 ਕਿਲੋ ਸੋਨਾ ਜ਼ਬਤ ਕੀਤਾ ਗਿਆ ਸੀ, ਜਿਸ ਦੀ ਬਾਜ਼ਾਰੀ ਕੀਮਤ ਲਗਭਗ 65 ਲੱਖ ਰੁਪਏ ਦੱਸੀ ਗਈ ਸੀ। ਮੁਲਜ਼ਮ ਆਪਣੇ ਅੰਡਰਵੀਅਰ ਵਿੱਚ ਛੁਪਾ ਕੇ ਸੋਨੇ ਦੀਆਂ ਚੇਨਾਂ ਦੇ ਪੈਕਟ ਲੈ ਕੇ ਆਇਆ ਸੀ। ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

LEAVE A REPLY

Please enter your comment!
Please enter your name here