21,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਡੀਜੀਪੀ ਗੌਰਵ ਯਾਦਵ ਤੇ ਏਜੀਟੀਐਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਅੱਜ DGP ਪੰਜਾਬ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਸਮੇਤ ਸੀਨੀਅਰ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਪੰਜਾਬ ‘ਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਤੇ ਪੰਜਾਬੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।