
ਅੰਮ੍ਰਿਤਸਰ 29,ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ): ਅੰਮ੍ਰਿਤਸਰ ਦੇ ਡੀਸੀਪੀ ਜਗਮੋਹਨ ਸਿੰਘ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਦਫ਼ਤਰੀ ਸਟਾਫ ‘ਚ ਮੌਜੂਦ ਸਾਰਿਆਂ ਦੇ ਟੈਸਟ ਕੀਤੇ ਜਾ ਰਹੇ ਹਨ।
ਸਾਰੇ ਗੰਨਮੈਨ ਵਜੋਂ ਤਾਇਨਾਤ ਮੁਲਾਜ਼ਮਾਂ ਦਾ ਵੀ ਕੋਰੋਨਾ ਟੈਸਟ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਡੀਸੀਪੀ ਦਫ਼ਤਰ ਵੀ ਸੈਨੇਟਾਈਜ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤਸਰ ਜ਼ਿਲ੍ਹੇ ‘ਚ ਕੁੱਲ ਕੋਰੋਨਾਵਾਇਰਸ ਪੌਜ਼ੇਟਿਵ ਕੇਸਾਂ ਦੀ ਗਿਣਤੀ 1657 ਹੋ ਗਈ ਹੈ।
ਇਸ ‘ਚ 411 ਐਕਟਿਵ ਮਰੀਜ਼ ਹਨ। 1174 ਮਰੀਜ਼ ਇਸ ਮਹਾਮਾਰੀ ਨੂੰ ਮਾਤ ਦੇ ਕੇ ਸਿਹਤਯਾਬ ਹੋ ਗਏ ਹਨ। ਅੰਮ੍ਰਿਤਸਰ ‘ਚ ਕੁੱਲ 72 ਲੋਕਾਂ ਦੀ ਕੋਰੋਨਾ ਕਾਰਨ ਜਾਨ ਗਈ ਹੈ। ਮੰਗਲਵਾਰ ਨੂੰ ਜ਼ਿਲ੍ਹੇ ‘ਚ 73 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਸਨ।
