*ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’*

0
37

ਮਾਨਸਾ, 22 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ।
ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਇਸ ਮੇਲੇ ਵਿਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦਾ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲੇਗਾ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ਇਕੋ ਸਥਾਨ ਉਤੇ ਪ੍ਰਬੰਧ ਕੀਤਾ ਜਾਵੇਗਾ। ਇਸ ਦੇ ਨਾਲ-ਨਾਲ ਪੰਜਾਬੀਆਂ ਦੀ ਇਨਸਾਨੀਅਤ ਪ੍ਰਤੀ ਸੇਵਾ ਅਤੇ ਮਹਿਮਾਨ ਨਿਵਾਜ਼ੀ ਵੇਖਣ ਤੇ ਮਾਨਣ ਦਾ ਮੌਕਾ ਵੀ ਇਸ ਮੇਲੇ ਵਿਚ ਮਿਲੇਗਾ।

LEAVE A REPLY

Please enter your comment!
Please enter your name here