ਮਾਨਸਾ, 16 ਅਪ੍ਰੈਲ ( ਸਾਰਾ ਯਹਾਂ/ਬੀਰਬਲ ਧਾਲੀਵਾਲ ):- ਜ਼ਿਲ੍ਹੇ ਦੇ ਸ਼ਹਿਰ ਬੁਢਲਾਡਾ ਨੇੜਲੇ ਪਿੰਡ ਗੁੜੱਦੀ ਵਿਖੇ ਅੱਜ ਦੁਪਹਿਰ ਸਮੇਂ ਅੱਗ ਲੱਗਣ ਨਾਲ 2 ਕਿੱਲੇ ਖੜੀ ਕਣਕ ਦੀ ਫਸਲ ਸੜ ਗਈ। ਜਾਣਕਾਰੀ ਮੁਤਾਬਕ ਪਿੰਡ ਦੇ ਕਿਸਾਨ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਇਹ ਦੋ ਕਿੱਲੇ ਠੇਕੇ ‘ਤੇ ਲੈ ਕੇ ਖੇਤੀ ਕੀਤੀ ਸੀ ਜੋ ਕਿ ਅੱਗ ਦੀ ਭੇਟ ਚੜ੍ਹ ਗਈ। ਅੱਗ ਹੋਰ ਵੀ ਫੈਲ ਸਕਦੀ ਸੀ ਪਰ ਮੌਕੇ ‘ਤੇ ਪਿੰਡ ਵਾਸੀਆਂ ਨੇ ਸਮਝ ਬੂਝ ਨਾਲ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਅੱਗ ‘ਤੇ ਕਾਬੂ ਪਾ ਲਿਆ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਕਿਸਾਨ ਦੀ ਨੁਕਸਾਨੀ ਫਸਲ ਦਾ ਮੁਆਵਜ਼ਾ ਦਿੱਤਾ ਜਾਵੇ। ਥਾਣਾ ਭੀਖੀ ਦੇ ਇੰਚਾਰਜ ਵੱਲੋਂ ਵੀ ਆਪਣੀ ਟੀਮ ਨਾਲ ਪਹੁੰਚ ਕੇ ਘਟਨਾ ਸਥਾਨ ਦਾ ਜਾਇਜਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।