
ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵਲੋਂ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਝੰਡਾ ਲਹਿਰਾਇਆ ਗਿਆ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਵਲੋਂ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਇਸ ਸਮੇਂ ਸਾਰੇ ਬਲਾਕਾਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁਦੇਦਾਰ ਅਤੇ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਮੌਜੂਦ ਸਨ
