
ਬਰਨਾਲਾ, 23 ਨਵੰਬਰ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): 67ਵੀਆਂ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਕਬੱਡੀ ਨੈਸ਼ਨਲ ਸਟਾਇਲ (ਕੁੜੀਆਂ/ਮੁੰਡੇ) ਅੰਡਰ 14 ਸਾਲ ਦੇ ਮੁਕਾਬਲੇ 24 ਤੋਂ 30 ਨਵੰਬਰ ਤੱਕ ਬਾਬਾ ਗਾਂਧਾ ਸਿੰਘ ਸਕੂਲ ਬਰਨਾਲਾ ਵਿਖੇ ਕਰਵਾਏ ਜਾ ਰਹੇ ਹਨ। ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸਮਸ਼ੇਰ ਸਿੰਘ ਨੇ ਟੂਰਨਾਮੈਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਣਾਈਆਂ ਗਈਆਂ ਵੱਖ–ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਖਿਡਾਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਲੋੜੀਂਦੀਆਂ ਹਦਾਇਤਾ ਜਾਰੀ ਕੀਤੀਆਂ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਹਨਾਂ ਖੇਡਾਂ ‘ਚ ਪੰਜਾਬ ਦੇ 23 ਜਿਲ੍ਹਿਆਂ ਵਿੱਚੋਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਦੇ 650 ਤੋਂ ਜਿਆਦਾ ਖਿਡਾਰੀ, ਕੋਚ, ਟੀਮ ਮੈਨੇਜ਼ਰ ਅਤੇ ਟੀਮ ਇੰਚਾਰਜ਼ ਭਾਗ ਲੈ ਰਹੇ ਹਨ। ਖਿਡਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਕੀਤਾ ਗਿਆ ਹੈ।
