*ਅੱਜ ਦੀ ਕੈਬਨਿਟ ਮੀਟਿੰਗ ‘ਚ ਨਹੀਂ ਸ਼ਾਮਿਲ ਹੋਏ ਤਿੰਨ ਬਾਗ਼ੀ ਮੰਤਰੀ, ਕੱਲ੍ਹ ਹਰੀਸ਼ ਰਾਵਤ ਨਾਲ ਕੀਤੀ ਸੀ ਮੁਲਾਕਾਤ*

0
65

ਚੰਡੀਗੜ੍ਹ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਕਰਨ ਵਾਲੇ ਚਾਰ ਵਿੱਚੋਂ ਤਿੰਨ ਕੈਬਨਿਟ ਮੰਤਰੀ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਮੰਤਰੀ ਸੁਖਜਿੰਦਰ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਵਿੰਦਰ ਸਰਕਾਰੀਆ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਚਾਰ ਕੈਬਨਿਟ ਮੰਤਰੀਆਂ ਨੇ ਕੱਲ੍ਹ ਦੇਹਰਾਦੂਨ ਵਿੱਚ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਸੀ। 

ਦਸ ਦਈਏ ਕਿ ਬੀਤੇ ਕੱਲ੍ਹ ਪੰਜਾਬ ਦੇ ਕਾਂਗਰਸੀ ਆਗੂਆਂ ਨੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਗੱਲਬਾਤ ਕੀਤੀ। ਹਰੀਸ਼ ਰਾਵਤ ਨੇ ਦਾਅਵਾ ਕੀਤਾ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਰੂਰ ਕੁਝ ਮੁਸ਼ਕਲਾਂ ਆਈਆਂ ਹੋਣਗੀਆਂ, ਜਿਸ ਕਾਰਨ ਕੁਝ ਵਿਧਾਇਕਾਂ ਨੂੰ ਇਹ ਕਹਿਣਾ ਪਿਆ ਕਿ ਅਸੀਂ ਪਾਰਟੀ ਹਾਈਕਮਾਨ ਕੋਲ ਜਾਵਾਂਗੇ। ਅਸੀਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਿਆ ਹੈ। ਕੁਝ ਮੰਤਰੀ ਤੇ ਵਿਧਾਇਕ ਆਏ ਹਨ, ਅਸੀਂ ਉਨ੍ਹਾਂ ਨਾਲ ਗੱਲ ਕਰਾਂਗੇ।

ਮੰਤਰੀਆਂ ਦੇ ਕੈਪਟਨ ਵੱਲੋਂ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ‘ਤੇ ਹਰੀਸ਼ ਰਾਵਤ ਨੇ ਕਿਹਾ, “ਸਾਰੇ ਵਾਅਦੇ ਪੂਰੇ ਕੀਤੇ ਜਾਣਗੇ, ਅਸੀਂ ਗੱਲ ਕਰਾਂਗੇ। ਕੁਝ ਕਾਨੂੰਨੀ ਪ੍ਰਕਿਰਿਆ ਹੈ, ਅਸੀਂ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੇ ਹਾਂ। ਹਰ ਚੀਜ਼ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਵੱਧ ਤੋਂ ਵੱਧ ਕੋਸ਼ਿਸ਼ ਕਰ ਰਹੇ ਹਾਂ। ਕੈਪਟਨ ਸਾਹਿਬ ਨੇ ਕੁਝ ਗੱਲਾਂ ਨੂੰ ਸੁਲਝਾ ਲਿਆ ਹੈ। ਕੁਝ ਹੋਰ ਮਾਮਲਿਆਂ ਵਿੱਚ ਵੀ ਉਹ ਕਾਰਵਾਈ ਕਰਨ ਜਾ ਰਹੇ ਹਨ, ਅਜਿਹਾ ਨਹੀਂ ਹੈ ਕਿ ਉਹ ਕੁਝ ਨਹੀਂ ਕਰ ਰਹੇ ਹਨ।”

ਹਰੀਸ਼ ਰਾਵਤ ਨੇ ਕਿਹਾ, “ਅਸੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ 2022 ਦੀਆਂ ਪੰਜਾਬ ਚੋਣਾਂ ਲੜਾਂਗੇ।” ਇਸ ਦੇ ਨਾਲ ਹੀ ਰਾਵਤ ਨੇ ਨਵਜੋਤ ਸਿੰਘ ਸਿੱਧੂ ਬਾਰੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਹੈ, ਇਸ ਦਾ ਇਹ ਮਤਲਬ ਨਹੀਂ ਹੈ ਕਿ ਸਾਡੇ ਕੋਲ ਸਾਰੀ ਕਾਂਗਰਸ ਉਸ ਦੇ ਹਵਾਲੇ ਕਰ ਦਿੱਤੀ ਗਈ ਹੈ, ਸਾਡੀ ਕਾਂਗਰਸ ਦੇ ਵੱਡੇ ਨੇਤਾ ਹਨ।

LEAVE A REPLY

Please enter your comment!
Please enter your name here