*ਅੱਜ ਫਿਰ ਹੋਈ ਬੇਅਦਬੀ ਦੀ ਕੋਸ਼ਿਸ਼, ਪਿੰਡ ਦਾ ਨੌਜਵਾਨ ਕੀਤਾ ਕਾਬੂ*

0
53

ਮਲੋਟ 28,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਸ੍ਰੀ ਮੁਕਤਸਰ ਰੋਡ ’ਤੇ ਸਥਿਤ ਪਿੰਡ ਈਨਾਖੇੜਾ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ ਤਹਿਤ ਪਿੰਡ ਦੇ ਹੀ ਵਸਨੀਕ 20-22 ਸਾਲਾਂ ਦੇ ਨੌਜਵਾਨ ਨੂੰ ਗ੍ਰੰਥੀ ਸਿੰਘ ਵੱਲੋਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਨੌਜਵਾਨ ਆਪਣੇ ਪਰਿਵਾਰ ਸਮੇਤ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਆਇਆ ਸੀ। ਉਸ ਨੇ ਪਹਿਲਾਂ ਗੁਰੂ ਗ੍ਰੰਥ ਸਾਹਿਬ ਅੱਗੇ ਪਏ ਸ਼ਾਸ਼ਤਰਾਂ ਨਾਲ ਛੇੜਛਾੜ ਕੀਤੀ। ਫਿਰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੁੱਕ ਕੇ ਬਾਹਰ ਲੈ ਆਇਆ, ਜਿਸ ਨੂੰ ਨਿੱਤਨੇਮ ਕਰਕੇ ਹਟੇ ਗੁਰਦੁਆਰਾ ਦੇ ਗ੍ਰੰਥੀ ਸਿੰਘ ਨੇ ਦੇਖ ਲਿਆ।

ਉਸ ਤੋਂ ਪਵਿੱਤਰ ਸਰੂਪ ਲੈ ਕੇ ਮੁੜ ਅੰਦਰ ਸ਼ਸੋਬਿਤ ਕਰ ਦਿੱਤਾ, ਜਿਸ ਕਰਕੇ ਉਹ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਿਆ। ਨੌਜਵਾਨ ਨੂੰ ਫੜ੍ਹ ਕੇ ਬਿੱਧੀ ਚੰਦ ਸਪਰਦਾਏ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਕੋਲ ਪੇਸ਼ ਕਰਨ ਲਈ ਲਿਜਾਇਆ ਗਿਆ, ਜਿਨ੍ਹਾਂ ਉਸ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਇਸ ਵਿਅਕਤੀ ’ਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਕੀਤੀ ਜਾਵੇ।

ਮਾਮਲੇ ਦੀ ਜਾਂਚ ਪੜਤਾਲ ਕਰਨ ਲਈ ਮਲੋਟ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਅਤੇ ਥਾਣਾ ਇੰਚਾਰਜ ਮੌਕੇ ’ਤੇ ਪੁੱਜੇ। 

NO COMMENTS