*ਅੱਜ ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਦਾ ਕਾਫ਼ਲਾ ਸਾਂਝੇ ਮੋਰਚੇ ਦੇ ਸ਼ਰਾਬ ਫੈਕਟਰੀ ਸਬੰਧੀ ਚੱਲ ਰਹੇ ਘੋਲ ਵਿੱਚ ਜੋਸ਼ੋ ਖਰੋਸ਼ ਨਾਲ ਕਰੇਗਾ ਸ਼ਮੂਲੀਅਤ – ਧੰਨਾ ਮੱਲ ਗੋਇਲ*

0
12

ਮਾਨਸਾ, 05 ਜਨਵਰੀ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਦੇ  ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸਕੱਤਰ ਗੁਰਮੇਲ ਸਿੰਘ ਮਾਛੀਕੇ ਅਤੇ ਵਿੱਤ ਸਕੱਤਰ ਐਚ ਐਸ ਰਾਣੂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਐਸੋਸੀਏਸਨ ਸਾਂਝੇ ਮੋਰਚੇ ਜੀਰਾ ਦੀ ਅਗਵਾਈ ਵਿੱਚ ਮਾਲਬਰੋਜ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਚੱਲ ਰਹੇ ਘੋਲ ਦੀ ਡਟਵੀਂ ਹਮਾਇਤ ਕਰਦੀ ਹੈ ਅਤੇ ਮੁਢਲੀਆਂ ਸਿਹਤ ਸੇਵਾਵਾਂ ਦੀ ਸੇਵਾ ਵੀ ਕਰੇਗੀ । 6 ਜਨਵਰੀ ਨੂੰ ਐਸੋਸ਼ੀਏਸ਼ਨ ਵੱਲੋਂ ਸੂਬਾ ਕੋਰ ਕਮੇਟੀ ਦੀ ਅਗਵਾਈ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਮੈਡੀਕਲ ਪੈ੍ਕਟੀਸ਼ਨਰ ਕਰਨਗੇ ਭਰਵੀਂ ਸ਼ਮੂਲੀਅਤ । ਉਹਨਾਂ ਸਰਕਾਰ ਵੱਲੋਂ ਨਿਹੱਥੇ ਕਿਸਾਨਾਂ ਤੇ ਲਾਠੀਚਾਰਜ ਕਰਨ ਅਤੇ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਵਿੱਚ ਭੇਜਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਸਮੂਹ ਇਨਸਾਫ਼ ਪਸੰਦ ਲੋਕਾਂ ਅਤੇ ਪੰਜਾਬ ਭਰ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਅਪੀਲ ਕੀਤੀ ਕਿ ਇਸ ਘੋਲ ਵਿੱਚ ਲਗਾਤਾਰ ਸ਼ਮੂਲੀਅਤ ਕਰਨ । ਸੂਬਾ ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ, ਜਸਵਿੰਦਰ ਸਿੰਘ ਭੋਗਲ ਦਿਲਦਾਰ ਸਿੰਘ ਚਾਹਲ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਹਰਭਜਨ ਲਾਲ ਕੰਬੋਜ , ਸਕੱਤਰ ਰਾਕੇਸ਼  ਮਹਿਤਾ ਅਤੇ ਸਮੂਹ ਜ਼ਿਲ੍ਹਾ ਕਮੇਟੀ ਕਰੇਗੀ ਭਰਵੀਂ ਸ਼ਮੂਲੀਅਤ ।

NO COMMENTS