*ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਬਾਹਰਲੀ ਦਾਣਾ ਮੰਡੀ ਵਿੱਚ ਕਿਸਾਨਾਂ ਦਾ ਵਿਸ਼ਾਲ ਇਕੱਠ*

0
26

ਮਾਨਸਾ 23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਜ਼ਿਲ੍ਹਾ ਮਾਨਸਾ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਬਾਹਰਲੀ ਦਾਣਾ ਮੰਡੀ ਵਿੱਚ ਕਿਸਾਨਾਂ ਦਾ ਵਿਸ਼ਾਲ ਇਕੱਠ ਕੀਤਾ ਗਿਆ ਅਤੇ ਰੋਸ ਧਰਨਾ ਦਿੱਤਾ ਗਿਆ । ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਅਤੇ ਔਰਤਾਂ ਨੇ ਹਿੱਸਾ ਲਿਆ ।

                  ਇਸ ਸਮੇਂ ਕਿਸਾਨਾਂ ਦੇ ਇਕੱਠ ਵੱਲੋਂ ਡੀਸੀ ਮਾਨਸਾ ਰਾਹੀਂ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ‘ਤੇ ਜਬਰ ਢਾਹੁਣਾ ਬੰਦ ਕੀਤਾ ਜਾਵੇ ਅਤੇ ਸੰਘਰਸ਼ੀ ਕਿਸਾਨਾਂ ਨਾਲ ਕੇਂਦਰ ਸਰਕਾਰ ਤੁਰੰਤ ਗੱਲਬਾਤ ਕਰਕੇ ਮੰਗਾਂ ਮੰਨਣ ਦਾ ਐਲਾਨ ਕਰੇ ਤਾਂ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ । ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਸੂਬਿਆਂ ਲਈ ਜਾਰੀ ਕੀਤੀ ਕੌਮੀ ਖੇਤੀ ਮੰਡੀਕਰਨ ਨੀਤੀ, ਡਿਜੀਟਲ ਖੇਤੀ ਮਿਸ਼ਨ ਨੂੰ ਰੱਦ ਕੀਤਾ ਜਾਵੇ । ਉਨਾਂ ਮੰਗ ਕੀਤੀ ਕਿ ਨੋਇਡਾ ਸਮੇਤ ਵੱਖ-ਵੱਖ ਥਾਵਾਂ ‘ਤੇ ਗ੍ਰਿਫਤਾਰ ਕਰਕੇ ਜੇਲ ਭੇਜੇ ਕਿਸਾਨਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ । ਕਿਸਾਨਾਂ ਵੱਲੋਂ ਰਾਸ਼ਟਰੀ ਸਹਿਕਾਰਤਾ ਨੀਤੀ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਅਤੇ ਨਾਲ ਹੀ ਕਿਸਾਨਾਂ ਦੀਆਂ ਘੱਟੋ ਘੱਟ ਸਮਰਥਨ ਮੁੱਲ, ਕਰਜ਼ਾ ਮੁਕਤੀ, ਬਿਜਲੀ ਨਿੱਜੀਕਰਨ ਅਤੇ ਐਮਐਸਪੀ ਦੀ ਗਰੰਟੀ ਕਾਨੂੰਨ ਸਮੇਤ ਲਖੀਮਪੁਰ ਦੋਸ਼ੀਆਂ ਨੂੰ ਸਜ਼ਾਵਾਂ ਆਦਿ ਕੇਂਦਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ । 

               ਲੋਕਾਂ ਤੋਂ ਇਕੱਠ ਨੂੰ ਬੀਕੇਯੂ ਉਗਰਾਹਾਂ ਦੇ ਜੋਗਿੰਦਰ ਸਿੰਘ ਦਿਆਲਪੁਰਾ, ਰਾਮ ਸਿੰਘ ਭੈਣੀ ਬਾਘਾ, ਬੀਕੇਯੂ ਕਾਦੀਆਂ ਦੇ ਕੁਲਦੀਪ ਸਿੰਘ ਚੱਕ ਭਾਈਕੇ, ਪਰਮਜੀਤ ਸਿੰਘ ਗਾਗੋਵਾਲ, ਬੀਕੇਯੂ ਲੱਖੋਵਾਲ ਦੇ ਪੁਰਸ਼ੋਤਮ ਸਿੰਘ ਉੱਡਤ, ਨਿਰਮਲ ਸਿੰਘ ਝੰਡੂਕੇ, ਬੀਕੇਯੂ ਡਕੌਂਦਾ ਧਨੇਰ ਦੇ ਲਖਵੀਰ ਸਿੰਘ ਅਕਲੀਆ, ਕੁਲਵੰਤ ਸਿੰਘ ਕਿਸ਼ਨਗੜ੍ਹ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਭਜਨ ਸਿੰਘ ਘੁੰਮਣ, ਪੰਜਾਬ ਕਿਸਾਨ ਯੂਨੀਅਨ ਦੇ ਗੁਰਨਾਮ ਸਿੰਘ ਭੀਖੀ, ਰਾਮਫਲ ਚੱਕ ਅਲੀਸ਼ੇਰ, ਜਮਹੂਰੀ ਕਿਸਾਨ ਸਭਾ ਦੇ ਲਾਲ ਚੰਦ ਸਰਦੂਲਗੜ੍ਹ, ਅਮਰੀਕ ਫਫੜੇ, ਬੀਕੇਯੂ ਮਾਲਵਾ ਦੇ ਸੁਰਜੀਤ ਸਿੰਘ ਮੀਆਂ, ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ, ਕੁਲਵੰਤ ਸਿੰਘ ਉੱਡਤ, ਬੀਕੇਯੂ ਡਕੌਂਦਾ ਬੁਰਜਗਿੱਲ ਦੇ ਬੂਟਾ ਸਿੰਘ ਬੁਰਜ ਗਿੱਲ, ਮਹਿੰਦਰ ਸਿੰਘ ਭੈਣੀ ਬਾਘਾ, ਬੀਕੇਯੂ ਰਾਜੇਵਾਲ ਦੇ ਦਿਲਬਾਗ ਸਿੰਘ ਗੱਗੀ ਅਤੇ ਬੀਕੇਯੂ ਮਾਨਸਾ ਦੇ ਬੋਘ ਸਿੰਘ ਮਾਨਸਾ, ਬੀਕੇਯੂ ਕ੍ਰਾਂਤੀਕਾਰੀ (ਫੂਲ) ਹਰਚਰਨ ਸਿੰਘ ਤਾਮਕੋਟ ਆਦਿ ਨੇ ਸੰਬੋਧਨ ਕੀਤਾ ।

NO COMMENTS