ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ

0
6

ਚੰਡੀਗੜ੍ਹ/ਐਸ.ਏ.ਐਸ. ਨਗਰ, 11 ਮਾਰਚ,(ਸਾਰਾ ਯਹਾ, ਬਲਜੀਤ ਸ਼ਰਮਾ): ::“ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। “ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਬਾ ਹੈ ਅਤੇ ਇਸਦਾ ਆਕਾਰ 3020 ਫੁੱਟ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਦੀ  ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ ‘ਤੇ ਲਿਖੇ ਜਾਣਗੇ।

ਇਸ ਮੌਕੇ ਹਾਜਰ ਹੋਰ ਪਤਵੰਤਿਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ,  ਤੋਲੇਮਾਜਰਾ ਦੇ ਸਾਬਕਾ ਸਰਪੰਚ ਸ੍ਰੀ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।

———–

LEAVE A REPLY

Please enter your comment!
Please enter your name here