*ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲ਼ੋਂ 31 ਮਈ ਨੂੰ ਪ੍ਰਧਾਨ ਮੰਤਰੀ,ਕੇਂਦਰੀ ਮੰਤਰੀ ਤੇ ਸੂਬੇ ਦੇ ਮੰਤਰੀ ਦੇ ਨਾਮ ਭੇਜੇ ਜਾਣਗੇ ਮੰਗ ਪੱਤਰ*

0
109


ਸਰਦੂਲਗੜ 28 ਮਈ (ਸਾਰਾ ਯਹਾਂ/ਬਲਜੀਤ ਪਾਲ): ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਝੁਨੀਰ ਵੱਲੋਂ 31 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਵਿਭਾਗ ਨਾਲ ਸਬੰਧਿਤ ਕੇਂਦਰੀ ਮੰਤਰੀ ਅਤੇ ਸੂਬੇ ਦੇ ਮੰਤਰੀ ਦੇ ਨਾਮ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਰਾਹੀਂ ਮੰਗ ਪੱਤਰ ਭੇਜੇ ਜਾਣਗੇ । ਇਹ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਗੁਰਮੇਲ ਕੌਰ ਝੁਨੀਰ ਨੇ ਦਿੱਤੀ । ਉਨਾਂ ਕਿਹਾ ਕਿ 31 ਮਈ ਦਾ ਦਿਨ ਕਰੋਨਾ ਯੋਧਿਆਂ ਦੀ ਯਾਦ ਵਿੱਚ ਮਨਾਇਆ ਜਾ ਰਿਹਾ ਹੈ ਤੇ ਜਿਹੜੇ ਮੁਲਾਜ਼ਮ ਫਰੰਟ ਲਾਈਨ ਵਰਕਰ ਵਜੋਂ ਕੰਮ ਕਰਦੇ ਇਸ ਮਹਾਂਮਾਰੀ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਉਨਾਂ ਨੂੰ ਸਰਧਾਂ ਦੇ ਫੁੱਲ ਭੇਟ ਕੀਤੇ ਜਾਣਗੇ । ਉਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਫਰੰਟ ਲਾਈਨ ਵਰਕਰ ਦੇ ਤੌਰ ਤੇ ਕੰਮ ਕਰਨ ਲਈ 50 ਲੱਖ ਰੁਪਏ ਬੀਮੇ ਵਜੋਂ ਦਿੱਤੇ ਜਾਣ । ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਇਸ ਮਹਾਂਮਾਰੀ ਦੌਰਾਨ ਮਹੱਤਵਪੂਰਨ ਰੋਲ ਅਦਾ ਕੀਤਾ ਹੈ। ਜਿਸ ਨੂੰ ਦੇਖਦਿਆਂ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜ਼ਾ ਦਿੱਤਾ ਜਾਵੇ । ਵਰਕਰਾਂ ਤੇ ਹੈਲਪਰਾਂ ਨੂੰ ਸੇਵਾ ਮੁਕਤੀ ਸਮੇਂ ਪੈਨਸ਼ਨਰੀ ਅਤੇ ਹੋਰ ਬਣਦੇ ਲਾਭ ਦਿੱਤੇ ਜਾਣ । ਐਨ ਜੀ ਓ ਅਧੀਨ ਚੱਲ ਰਹੇ ਬਲਾਕਾਂ ਨੂੰ ਵਾਪਸ ਮੁੱਖ ਵਿਭਾਗ ਵਿੱਚ ਲਿਆਂਦਾ ਜਾਵੇ । ਮਿੰਨੀ ਆਂਗਣਵਾੜੀ ਵਰਕਰਾਂ ਨੂੰ ਪੂਰੇ ਦਾ ਦਰਜ਼ਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਜਾ।

LEAVE A REPLY

Please enter your comment!
Please enter your name here