*ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ*

0
5

ਚੰਡੀਗੜ੍ਹ, 12 ਅਗਸਤ(ਸਾਰਾ ਯਹਾਂ/ਹਿਤੇਸ਼ ਸ਼ਰਮਾ):
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ  ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ  ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ।  ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ। 
ਮੰਤਰੀ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਉਨ੍ਹਾਂ ਅਧੀਨ ਆਉਦੇ ਸਮੂਹ  ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਪੱਤਰ ਵੀ ਜਾਰੀ ਕੀਤਾ ਗਿਆ ਹੈ।ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸਮੂਲੀਅਤ   ਕਰਨ ਦੀ ਅਪੀਲ  ਕੀਤੀ।

LEAVE A REPLY

Please enter your comment!
Please enter your name here