ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਦਾ ਮੰਥਨ ਸ਼ੁਰੂ ਹੋ ਗਿਆ ਹੈ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦਿੱਲੀ ਦੌਰੇ ‘ਤੇ ਹਨ। ਉੱਥੇ ਉਹ ਕਾਂਗਰਸ ਹਾਈ ਕਮਾਂਡ ਨਾਲ ਮੀਟਿੰਗ ਕਰਨਗੇ। ਕਾਂਗਰਸ ਨੂੰ ਪੰਜਾਬ ਦੀ ਜ਼ਿਆਦਾ ਚਿੰਤਾ ਹੈ। ਕਾਂਗਰਸ ‘ਚ ਵਿਵਾਦ ਇੱਥੇ ਹੀ ਨਹੀਂ ਰੁਕ ਰਿਹਾ। ਨੇਤਾਵਾਂ ਦੀਆਂ ਬਾਗੀ ਆਵਾਜ਼ਾਂ ਨਿੱਤ ਆ ਰਹੀਆਂ ਹਨ। ਇਸ ਦੇ ਨਾਲ ਹੀ ਸਰਕਾਰ ਅਤੇ ਜਥੇਬੰਦੀ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ।
ਪੰਜਾਬ ‘ਚ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਤੋਂ ਬਾਅਦ ਕਾਂਗਰਸ ‘ਚ ਖਲਬਲੀ ਮਚ ਗਈ ਹੈ। ਮੰਤਰੀਆਂ ਅਤੇ ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਹਟਾਇਆ ਗਿਆ। ਇਸ ਤੋਂ ਬਾਅਦ ਕਾਂਗਰਸ ਨੇ ਵਿਵਾਦ ਸੁਲਝਾਉਣ ਦੀ ਉਮੀਦ ਜਤਾਈ। ਹਾਲਾਂਕਿ ਇਹ ਸੰਭਵ ਨਹੀਂ ਹੋ ਸਕਿਆ। ਨਵਜੋਤ ਸਿੱਧੂ ਹੁਣ ਨਵੇਂ ਸੀਐਮ ਚਰਨਜੀਤ ਚੰਨੀ ਤੋਂ ਵੀ ਨਾਰਾਜ਼ ਹੋ ਰਹੇ। ਸਿੱਧੂ ਕਿਸੇ ਨਾ ਕਿਸੇ ਕਾਰਨ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਰਹਿੰਦੇ ਹਨ। ਅਜਿਹੇ ‘ਚ ਕਾਂਗਰਸ ਨੂੰ ਇੱਥੇ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਾਂਗਰਸ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਹਰ ਬਾਜ਼ੀ ਖੇਡ ਰਹੀ ਹੈ। ਪਹਿਲਾਂ ਸੁਨੀਲ ਜਾਖੜ ਨੂੰ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਇਆ ਗਿਆ। ਇਸ ਨਾਲ ਜਾਖੜ ਨਾਰਾਜ਼ ਹੋ ਗਏ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ। ਉਦੋਂ ਸੁਖਜਿੰਦਰ ਰੰਧਾਵਾ ਸੀਐਮ ਬਣ ਰਹੇ ਸੀ ਪਰ ਸਿੱਧੂ ਨੇ ਵਿਰੋਧ ਕਰ ਦਿੱਤਾ। ਫਿਰ ਚਰਨਜੀਤ ਚੰਨੀ ਸੀਐਮ ਬਣੇ ਪਰ ਸਿੱਧੂ ਉਨ੍ਹਾਂ ਤੋਂ ਵੀ ਨਾਰਾਜ਼ ਹੋ ਗਏ। ਇਸ ਤੋਂ ਬਾਅਦ ਹਰੀਸ਼ ਰਾਵਤ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਹੁਣ ਰਾਜਸਥਾਨ ਦੇ ਮੰਤਰੀ ਹਰੀਸ਼ ਚੌਧਰੀ ਨੂੰ ਨਵਾਂ ਇੰਚਾਰਜ ਬਣਾਇਆ ਗਿਆ ਹੈ।https://imasdk.googleapis.com/js/core/bridge3.486.2_en.html#goog_875025915
ਇਸ ਸਭ ਦੇ ਨਾਲ ਹੁਣ ਪੰਜਾਬ ‘ਚ ਕਾਂਗਰਸ ਨੂੰ ਆਪਣੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਅਮਰਿੰਦਰ ਹੁਣ ਵੱਖਰੀ ਪਾਰਟੀ ਬਣਾ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਅਮਰਿੰਦਰ ਨੇ ਨਵਜੋਤ ਸਿੱਧੂ ਨੂੰ ਹਰਾਉਣ ਦਾ ਫੈਸਲਾ ਕੀਤਾ ਹੈ, ਜਿਸ ਦੇ ਚਿਹਰੇ ‘ਤੇ ਕਾਂਗਰਸ ਨੂੰ ਪੰਜਾਬ ਦੀਆਂ ਚੋਣਾਂ ਜਿੱਤਣ ਦੀ ਉਮੀਦ ਹੈ।