ਆਖਰ ਮੋਦੀ ਸਰਕਾਰ ਨੇ ਭੇਜੀਆਂ ਪੰਜਾਬ ‘ਚ ਰੇਲਾਂ..!

0
123

ਚੰਡੀਗੜ੍ਹ 23 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਸਰਕਾਰ ਨੇ ਪੰਜਾਬ ਵਿੱਚ ਰੇਲਾਂ ਚਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਹੁਣ ਪੰਜਾਬ ’ਚ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਜਾ ਰਿਹਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਨੇ ਰੇਲਾਂ ਦਾ ਰਾਹ ਨਾ ਰੋਕਣ ਦਾ ਐਲਾਨ ਕੀਤਾ ਹੈ।

ਮੰਤਰੀ ਨੇ ਇਸ ਸਬੰਧੀ ਟਵੀਟ ਕਰਕੇ ਦੱਸਿਆ ਕਿ ਅੱਜ 23 ਨਵੰਬਰ ਤੋਂ ਰੇਲ ਗੱਡੀਆਂ ਦੀ ਆਵਾਜਾਈ ਦੁਬਾਰਾ ਸ਼ੁਰੂ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਲਾਭ ਯਾਤਰੀਆਂ, ਕਿਸਾਨਾਂ ਤੇ ਉਦਯੋਗਾਂ ਨੂੰ ਹੋਵੇਗਾ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ। ਉਸ ਤੋਂ ਬਾਅਦ ਹੀ ਕਿਸਾਨ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਲਈ ਤਿਆਰ ਹੋਏ ਸਨ।

ਕੇਂਦਰ ਵੱਲੋਂ ਲਾਗੂ ਕੀਤੇ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲੰਘੀ 25 ਸਤੰਬਰ ਤੋਂ ਸੰਘਰਸ਼ ਕਰ ਰਹੇ ਹਨ ਪਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਆਪਣਾ ‘ਰੇਲ ਰੋਕੋ’ ਅੰਦੋਲਨ ਵਾਪਸ ਲੈਣ ਦਾ ਐਲਾਨ ਕੀਤਾ ਸੀ।

NO COMMENTS