ਆਖਰ ਸ਼ਰਾਬ ਕਾਰੋਬਾਰ ਤੋਂ 600 ਕਰੋੜ ਦਾ ਘਾਟਾ ਕਿਵੇਂ..? ਸੁਖਜਿੰਦਰ ਰੰਧਾਵਾ ਤੇ ਰਾਜ ਵੜਿੰਗ ਨੇ ਮਾਨਯੋਗ ਮੁੱਖ ਮੰਤਰੀ ਨੂੰ ਜਾਂਚ ਸ਼ੁਰੂ ਕਰਨ ਦੀ ਅਪੀਲ ਕੀਤੀ

0
66

ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਂ ‘ਚ ਹਾਂ ਮਿਲਾਉਂਦੇ ਹੋਏ ਪਿਛਲੇ ਤਿੰਨ ਸਾਲਾਂ ਦੇ ਮਾਲੀਏ ‘ਚ ਹੋਏ ਘਾਟੇ ਦੀ ਜਾਂਚ ਕਰਵਾਉਣ ਦੀ ਮੰਗ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖੀ ਹੈ। ਰੰਧਾਵਾ ਨੇ ਇਹ ਮੰਗ ਰਾਜਾ ਵੜਿੰਗ ਦੇ ਟਵੀਟ ਨੂੰ ਰੀ-ਟਵੀਟ ਕਰ ਆਪਣੇ ਟਵਿਟਰ ਹੈਂਡਲ ਰਾਂਹੀ ਕੀਤੀ ਹੈ

ਸੁਖਜਿੰਦਰ ਰੰਧਾਵਾ, ਪੰਜਾਬ ਸਰਕਾਰ ਦੇ ਜੇਲ੍ਹ ਤੇ ਸਹਿਕਾਰਤਾ ਵਿਭਾਗ ਦੇ ਮੰਤਰੀ ਹਨ। ਉਨ੍ਹਾਂ ਕਿਹਾ ” ਕਿ ਮੈਂ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਨਾਲ ਸਹਿਮਤ ਹਾਂ, ਜਿਨ੍ਹਾਂ ਨੇ ਹਾਲ ਹੀ ਵਿੱਚ ਆਬਕਾਰੀ ਤੇ ਕਰ ਵਿਭਾਗ ਦਾ ਚਾਰਜ ਸੰਭਾਲਣ ਵਾਲੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਜਾਂਚ ਸ਼ੁਰੂ ਕਰ ਲਈ ਕਿਹਾ ਹੈ। “-

ਵੜਿੰਗ ਨੇ ਇਹ ਵੀ ਕਿਹਾ ਸੀ ਕਿ ਆਬਕਾਰੀ ਵਿਭਾਗ ਨੂੰ 600 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਨੁਕਸਾਨ ਹੋਇਆ ਹੈ।

ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਬਾਜਵਾ ਨੇ ਆਬਕਾਰੀ ਵਿਭਾਗ ਦੇ ਮਾਲੀਏ ਨੁਕਸਾਨ ਦੀ ਜਾਂਚ ਦੀ ਮੰਗ ਕੀਤੀ ਸੀ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਵਿਭਾਗ ਸਿੱਧੇ ਤੌਰ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਆਉਂਦਾ ਹੈ।

NO COMMENTS