*ਆਗਾਮੀ ਚੋਣਾਂ ਦਾ ਮਾਹੌਲ ਭਖਾਉਣ ਲਈ ਪੰਜਾਬ ‘ਚ ਧੜਾਧੜ ਤਿੰਨ ਰੈਲੀਆਂ ਕਰਨਗੇ PM ਮੋਦੀ*

0
49

ਚੰਡੀਗੜ੍ਹ 09 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦਾ ਮਾਹੌਲ ਭਖਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧੜਾਧੜ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ 14 ਫਰਵਰੀ ਨੂੰ ਜਲੰਧਰ, 16 ਫਰਵਰੀ ਨੂੰ ਪਠਾਨਕੋਟ ਅਤੇ 17 ਫਰਵਰੀ ਨੂੰ ਅਬੋਹਰ ‘ਚ ਰੈਲੀ ਨੂੰ ਸੰਬੋਧਨ ਕਰਨਗੇ। ਹਾਲਾਂਕਿ ਦੂਜੇ ਪਾਸੇ ਬੁੱਧਵਾਰ ਨੂੰ ਹੋਣ ਵਾਲੀ ਉਨ੍ਹਾਂ ਦੀ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੰਜਾਬ ਦੇ ਫਿਰੋਜ਼ਪੁਰ ‘ਚ ‘ਸੁਰੱਖਿਆ ਘਾਟ’ ਦੇ ਮਾਮਲੇ ਤੋਂ ਬਾਅਦ ਮੋਦੀ ਦਾ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਰੈਲੀ ਨੂੰ ਸੰਬੋਧਨ ਕਰਨਗੇ। ਰਾਜ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਦੇ ਫਿਰੋਜ਼ਪੁਰ ਫੇਰੀ ਨੂੰ ਸੁਰੱਖਿਆ ਘਾਟ ਦੇ ਵਿਚਕਾਰ ਰੱਦ ਕਰ ਦਿੱਤਾ ਗਿਆ ਸੀ। ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰੋਡ ਜਾਮ ਕੀਤੇ ਜਾਣ ਕਾਰਨ ਪ੍ਰਧਾਨ ਮੰਤਰੀ ਮੋਦੀ 20 ਮਿੰਟ ਤੱਕ ਫਲਾਈਓਵਰ ‘ਤੇ ਫਸੇ ਰਹੇ। ਉਹ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨ ਤੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਲਈ ਜਾ ਰਹੇ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ 14 ਫਰਵਰੀ ਨੂੰ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 02 ਵਜੇ ਰੈਲੀ ਨੂੰ ਸੰਬੋਧਨ ਕਰਨਗੇ।

NO COMMENTS