
ਮਾਨਸਾ, 3 ਮਈ:(ਸਾਰਾ ਯਹਾਂ/ਬੀਰਬਲ ਧਾਲੀਵਾਲ) ਜਿ਼ਲ੍ਹਾ ਮਾਨਸਾ ਵਿਚ *ਆਜ਼ਾਦੀ ਕਾ ਅਮ੍ਰਿਤ ਮਹੋਤਸਵ* ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਵੱਖ—ਵੱਖ ਕੰਮ ਕਰਵਾਏ ਜਾਣੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੋਰ ਸੰਧੂ ਨੇ ਦੱਸਿਆ ਕਿ ਪਾਣੀ ਦੀ ਸਾਂਭ ਸੰਭਾਲ ਲਈ ਜਿ਼ਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਮਗਨਰੇਗਾ ਸਕੀਮ ਅਧੀਨ ਕੰਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸੋਕ ਪਿਟ, ਰੀਚਾਰਜ ਪਿਟ, ਛੱਪੜ ਆਦਿ ਦੇ ਕੰਮ ਲਏ ਗਏ ਹਨ ਤਾਂ ਜੋ ਬਾਰਿਸ਼ ਦੇ ਮੌਸਮ ਦੌਰਾਨ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਮੀਂਹ ਤੋਂ ਪਹਿਲਾਂ ਪਹਿਲਾਂ ਛੱਪੜਾਂ ਦੇ ਕੰਮ ਕਰਵਾਏ ਜਾਣ ਤਾਂ ਜੋ ਮੀਂਹ ਦੇ ਪਾਣੀ ਨੂੰ ਇਨ੍ਹਾਂ ਛੱਪੜਾਂ ਰਾਹੀਂ ਰੀਚਾਰਜ ਕੀਤਾ ਜਾਵੇ ਅਤੇ ਪਿੰਡ ਪੱਧ
ਰ *ਤੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਖਾਲਾਂ ਅਤੇ ਨਹਿਰਾਂ ਦੀ ਸਫਾਈ ਦੇ ਕੰਮ ਵੀ ਵੱਧ ਤੋਂ ਵੱਧ ਲਏ ਜਾਣ। ਐਸ.ਬੀ.ਐਮ., 14ਵਾਂ ਅਤੇ 15ਵਾਂ ਵਿੱਤ ਕਮਿਸ਼ਨ ਅਤੇ ਮਗਨਰੇਗਾ ਸਕੀਮ ਦੇ ਫੰਡਾਂ ਦੀ ਕਨਵਰਜੈਂਸ ਤਹਿਤ ਛੱਪੜਾਂ ਦੇ ਕੰਮ ਕਰਵਾਏ ਜਾ ਰਹੇ ਹਨ ਅਤੇ ਸਕੂਲਾਂ ਵਿੱਚ ਵੀ ਸੋਕ ਪਿਟ ਅਤੇ ਰੀਚਾਰਜ ਪਿਟ ਮਗਨਰੇਗਾ ਸਕੀਮ ਅਤੇ ਫੰਡਾਂ ਦੀ ਕਨਵਰਜੈਂਸ ਤਹਿਤ ਲਗਾਏ ਜਾ ਰਹੇ ਹਨ।

