*ਆਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਸਕੂਲ ਅਧਿਆਪਕਾਂ ਨਾਲ ਮੀਟਿੰਗ ਕੀਤੀ*

0
15

ਬਠਿੰਡਾ 26 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਤੀਸ਼ ਕੁਮਾਰ ਵਲੋਂ ਆਰ.ਬੀ.ਡੀ.ਏ.ਵੀ. ਸਕੂਲ ਬਠਿੰਡਾ ਵਿਖੇ ਆਜ਼ਾਦੀ ਦਿਵਸ ਮੌਕੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਸਬੰਧੀ ਅਧਿਆਪਕਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਮੂਹ ਅਧਿਆਪਕਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ  ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਵਿਦਿਆਰਥੀਆਂ ਨੂੰ ਸਮਾਂ ਰਹਿੰਦਿਆਂ ਤਿਆਰੀ ਕਰਵਾਈ ਜਾਵੇ ਤਾਂ ਜੋ ਰਿਹਰਸਲਾਂ ਅਤੇ ਸਮਾਗਮ ਵਾਲੇ ਦਿਨ ਉਹ ਵਧੀਆ ਪੇਸ਼ਕਾਰੀ ਕਰ ਸਕਣ।

ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਸ਼ਹੀਦ ਭਗਤ ਸਿੰਘ ਸਟੇਡੀਅਮ ਬਠਿੰਡਾ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਹਰਮੰਦਰ ਸਿੰਘ ਹਾਜ਼ਰ ਸਨ

NO COMMENTS