*ਆਜ਼ਾਦੀ ਦਿਹਾੜੇ ਦੇ ਮੌਕੇ ਉੱਤੇ ਡੀਏਵੀ ਸਕੂਲ ਵਿੱਚ ਕਰਵਾਏ ਗਏ ਸਲੋਗਨ ਮੁਕਾਬਲੇ*

0
56

ਮਾਨਸਾ 12,ਅਗਸਤ (ਸਾਰਾ ਯਹਾਂ/ਜੋਨੀ ਜਿੰਦਲ ): ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਆਜ਼ਾਦੀ ਦਿਹਾੜੇ ਦੇ ਮੌਕੇ ਉੱਤੇ ਤੀਜੀ ਤੌਂ ਲੈ ਕੇ ਸੱਤਵੀ ਕਲਾਸ ਦੇ ਵਿਦਿਆਰਥੀਆਂ ਦੇ ਸਲੋਗਨ ਮੁਕਾਬਲੇ ਕਰਵਾਏ ਗਏ । ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਜਿਸ ਵਿੱਚ ਬੱਚਿਆਂ ਦੁਆਰਾ ਦੇਸ਼ ਭਗਤੀ ਅਤੇ ਜੋਸ਼ ਦੀ ਭਾਵਨਾ ਨੂੰ ਉਜਾਗਰ ਕਰਨ ਦੇ ਲਈ ਮਹਾਤਮਾ ਗਾਂਧੀ, ਭਗਤ ਸਿੰਘ ,ਸ਼ਹੀਦ ਊਧਮ ਸਿੰਘ  ਆਦਿ ਸੁਤੰਤਰਤਾ ਸੈਨਾਨੀਆਂ ਦੇ ਨਾਅਰਿਆਂ ਨੂੰ ਉਨ੍ਹਾਂ ਦੀ ਵੇਸ਼ਭੂਸ਼ਾ ਵਿੱਚ ਹੀ ਬੋਲ ਕੇ ਉਨ੍ਹਾਂ ਦੀ ਜੀਵਨੀ, ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਦਕਰਵਾਇਆ ਗਿਆ। ਬੱਚਿਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾ ਕੇ ਵੀ ਸੁਤੰਤਰਤਾ ਸੈਨਾਨੀਆਂ ਦੁਆਰਾ ਦਿੱਤੀਆਂ ਗਈਆਂ  ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।ਇਸ ਮੌਕੇ ਉੱਤੇ ਸਕੂਲ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਬੱਚਿਆਂ ਨੂੰ ਅਜ਼ਾਦੀ ਦਿਵਸ ਦੇ ਮਹੱਤਵ ਬਾਰੇ ਸਮਝਾਉਂਦੇ ਹੋਏ ਦੱਸਿਆ ਕਿ ਆਜ਼ਾਦੀ ਦਿਵਸ ਸਾਡੇ ਦੇਸ਼ ਦਾ ਰਾਸ਼ਟਰੀ  ਤਿਉਹਾਰ ਹੈ ਜਿਸਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ‌। 15 ਅਗਸਤ 1947 ਵਿਚ ਸਾਡਾ ਦੇਸ਼ 200 ਸਾਲਾਂ ਬਾਅਦ ਅੰਗਰੇਜ਼ੀ ਹਕੂਮਤ ਦੀ ਗੁਲਾਮੀ ਤੋਂ ਪੂਰੀ ਤਰ੍ਹਾਂ ਆਜ਼ਾਦ ਹੋ ਗਿਆ ਸੀ ਤੇ ਅੱਜ ਇਸਨੂੰ ਆਜ਼ਾਦ ਹੋਏ 75 ਸਾਲ ਹੋ ਚੁੱਕੇ ਹਨ। ਸੁਤੰਤਰਤਾ ਸੈਨਾਨੀਆਂ ਦੇ ਨਿਸੁਆਰਥ ਦੇਸ਼ ਭਗਤੀ ਨੂੰ ਯਾਦ ਕਰਨ ਦੇ ਟੀਚੇ ਨਾਲ ਹਰ ਸਾਲ ਦੇਸ਼ ਦੀ ਆਜ਼ਾਦੀ ਦੇ ਦਿਨ ਰਾਸ਼ਟਰੀ ਝੰਡੇ ਨੂੰ ਸਕੂਲਾਂ-ਕਾਲਜਾਂ ਆਦਿ ਵਿੱਚ ਲਹਿਰਾਇਆ ਜਾਂਦਾ ਹੈ। ਉਹਨਾਂ ਨੇ ਬੱਚਿਆਂ ਨੂੰ ਤਿਰੰਗੇ ਝੰਡੇ ਅਤੇ ਰਾਸ਼ਟਰੀ ਗਾਨ ਦਾ ਸਨਮਾਨ ਕਰਨ ਲਈ ਵੀ ਪ੍ਰੇਰਿਤ ਕੀਤਾ। ਮੁਕਾਬਲੇ ਵਿੱਚ ਹਰ ਕਲਾਸ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ ਉੱਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

NO COMMENTS