ਮਾਨਸਾ 13,ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ): ਸਾਡਾ ਦੇਸ਼ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਨੂੰ ਮਨਾਉਣ ਲਈ ਭਾਰਤ ਸਰਕਾਰ ਦੁਆਰਾ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਪ੍ਰੋਗਰਾਮਾਂ ਦੀ ਕੜੀ ਦੀਯੋਜਨਾ ਬਣਾਈ ਗਈ ਹੈ। ਸਾਲ ਭਰ ਚੱਲਣ ਵਾਲੇ ਸਮਾਰੋਹ ਦੇ ਹਿਸੇ ਦੇ ਰੂਪ ਵਿੱਚ ਸੀ ਬੀ ਐਸ ਈ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੁਤੰਤਰਤਾ ਸੰਗਰਾਮ ਦੇ ਬਾਰੇ ਜਾਗਰੂਕ ਕਰਨ ਦੇ ਲਈ ਸਕੂਲਾਂ ਵਿਚ ਭਾਂਤ ਭਾਂਤ ਦੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਨਸਾ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਸਕੂਲ ਦੇ ਪ੍ਰਿੰਸਿਪਲ ਵਿਨੋਦ ਰਾਣਾ ਦੁਆਰਾ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ।ਇਸ ਮੁਕਾਬਲੇ ਦੇ ਮਾਧਿਅਮ ਦੁਆਰਾ ਸਕੂਲੀ ਬੱਚਿਆਂ ਨੇ ਸੁਤੰਤਰਤਾ ਸੰਗਰਾਮ ਬਾਰੇ ਵਿੱਚ ਸਮਝਾਉਂਦੇ ਹੋਏ ਬਹੁਤ ਸੁੰਦਰ ਪੋਸਟਰ ਬਣਾਏ। ਵਿਦਿਆਰਥੀਆਂ ਨੂੰ ਸਕੂਲ ਮੈਨੇਜਿੰਗ ਕਮੇਟੀ ਦੇ ਸੀਨੀਅਰ ਮੈਂਬਰ ਸੂਰਜ ਪ੍ਰਕਾਸ਼ ਗੋਇਲ ਦੁਆਰਾ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਦੀ ਮੌਜੂਦਗੀ ਵਿਚ ਵਧਾਈ ਦਿੱਤੀ ਗਈ ਤੇ ਉਨ੍ਹਾਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਹੋਰ ਵੀ ਹੁੰਦੇ ਰਹਿਣਗੇ ਅਤੇ ਉਹਨਾਂ ਨੇ ਬੱਚਿਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।