
ਬੁਢਲਾਡਾ 17 ਅਗਸਤ (ਸਾਰਾ ਯਹਾ, ਅਮਨ ਮਹਿਤਾ): ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਾਵਰਕਾਮ ਪੈਨਸ਼ਨਰਜ਼ ਵੱਲੋਂ ਮੰਡਲ ਦਫਤਰ ਵਿਖੇ ਪਾਵਰਕਾਮ ਮੈਨੇਜਮੈਂਟ ਅਤੇ ਸਰਕਾਰ ਖਿਲਾਫ ਰੋਹ ਭਰਪੂਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੋਕੇ ਬੋਲਦਿਆਂ ਲੱਖਾ ਸਿੰਘ ਸਟੇਟ ਕਮੇਟੀ ਮੈਂਬਰ ਨੇ ਕਿਹਾ ਕਿ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਕਾਰਨ ਹਰੇਕ ਮੁਲਾਜਮ ਵਰਗ ਤੰਗ ਪ੍ਰੇਸ਼ਾਨ ਹੈ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਪੈਨਸ਼ਨਰਜ਼ ਦੀਆਂ ਭਖਦੀਆਂ ਮੰਗਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪੇ ਕਮੀਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਡੀ ਏ ਦੀਆਂ ਰਹਿੰਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਕਿਸ਼ਤਾ ਦਾ ਬਕਾਇਆ ਪਾਇਆ ਜਾਵੇ, 40000 ਅਸਾਮੀਆਂ ਖਤਮ ਕਰਨ ਦੀ ਵੀ ਨਿਖੇਧੀ ਕੀਤੀ ਅਤੇ ਇਨ੍ਹਾਂ ਨੂੰ ਬਹਾਲ ਕਰਨ ਲਈ ਕਿਹਾ ਗਿਆ, ਮੈਡੀਕਲ ਬਿੱਲ ਜਲਦੀ ਪਾਸ ਕੀਤੇ ਜਾਣ ਆਦਿ ਮੰਗਾਂ ਪੂਰੀਆ ਕਰਵਾਉਣ ਲਈ ਮਤਾ ਪਾਸ ਕਰਵਾਇਆ ਗਿਆ। ਉਨ੍ਹਾ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਵੱਲ੍ਹ ਬਿੱਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਪ੍ਰਧਾਨ ਨਾਜਰ ਸਿੰਘ ਨੇ ਕਿਹਾ ਕਿ 2020 ਬਿਜਲੀ ਸੋਧ ਬਿੱਲ ਰੱਦ ਕੀਤਾ ਜਾਵੇ। ਇਸ ਮੋਕੇ ਸੁਖਪਾਲ ਸਿੰਘ ਬਰੇਟਾ, ਹਰਬਿਲਾਸ ਸ਼ਰਮਾਂ, ਅਮਰ ਸਿੰਘ ਆਦਿ ਹਾਜ਼ਰ ਸਨ।
