
ਅੰਮ੍ਰਿਤਸਰ 23,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੁੰਦਿਆਂ ਹੀ ਅੰਮ੍ਰਿਤਸਰ ਦੇ ਉਤਰੀ ਹਲਕੇ ‘ਚ ਸਰਗਰਮੀਆਂ ਸ਼ੁਰੂ ਕਰਦੇ ਹੋਏ ਅੰਮ੍ਰਿਤਸਰ ਦੀ ਵਾਰਡ ਨੰਬਰ 15 ਦੀ ਕੌਂਸਲਰ ਪਿੰਕੀ ਦੇਵੀ ਸਮੇਤ ਕਈ ਕਾਂਗਰਸੀਆਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਹੈ। ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (IPS) ਦੀ ਅਗਵਾਈ ਹੇਠ ਅੰਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਜੀ ਅੱਜ ਸਾਥੀਆਂ ਸਹਿਤ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਿਲ ਹੋਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ, ਤਾਂ ਜੋ ਪੰਜਾਬ ਚੜ੍ਹਦੀ ਕਲਾਂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ। ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ।
ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ’ਤੇ ਚਲੇ ਗਏ। ਇਹ ਸੱਭ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਵੀ ਸੂਬੇ ਵਿੱਚ ਰਾਜਨੀਤਿਕ ਕਰਾਂਤੀ ਲਿਆਉਣਗੇ, ਜਿਸ ਨੂੰ ਸਾਰਾ ਭਾਰਤ ਦੇਖੇਗਾ
