ਬੁਢਲਾਡਾ, 27 ਅਪ੍ਰੈਲ (ਸਾਰਾ ਯਹਾਂ/ਅਮਨ ਮਹਿਤਾ)ਆਮ ਆਦਮੀ ਪਾਰਟੀ ਦੇ ਰਿਕਾਰਡ ਤੋੜ ਵਿਕਾਸ ਕਰਨ ਤੋਂ ਬਾਅਦ ਵਿਰੋਧੀ ਬੁਖਲਾਹਟ ਵਿੱਚ ਨਜਰ ਆ ਰਹੇ ਹਨ ਅਤੇ ਉਨ੍ਹਾਂ ਕੋਲ ਚੋਣ ਮੁੱਦਾ ਨਾ ਹੋਣ ਕਾਰਨ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਕਰਨ ਵਿੱਚ ਲੱਗੇ ਹੋਏ ਹਨ। ਇਹ ਸ਼ਬਦ ਅੱਜ ਇੱਥੇ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਬੁਢਲਾਡਾ ਦੇ ਵੱਖ—ਵੱਖ ਪਿੰਡਾਂ ਲਖਮੀਰ ਵਾਲਾ, ਅੱਕਾਵਾਲੀ, ਦਲੇਲਵਾਲਾ, ਮਲਕੋਂ, ਉਡੱਤ ਸੈਦੇਵਾਲਾ, ਮਘਾਣੀਆਂ, ਬੋਹਾ ਆਦਿ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਇੱਕ ਖੁਸ਼ਹਾਲ ਸੂਬੇ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ ਇਕ ਮਕਸਦ ਹੈ, ਪੰਜਾਬ ਦਾ ਵਿਕਾਸ ਕਰਨਾ। ਇਸ ਤਹਿਤ ਅਸੀਂ ਇਸ ਗੱਲ ਤੋਂ ਕਦੇ ਵੀ ਪਿੱਛੇ ਨਹੀਂ ਹਟਾਂਗੇ। ਉਨ੍ਹਾਂ ਕਿਹਾ ਕਿ ਅੱਜ ਵਿਰੋਧੀ ਜਾਣਬੁੱਝ ਕੇ ਆਪ ਖਿਲਾਫ ਗਲਤ ਬਿਆਨਬਾਜ਼ੀ ਕਰ ਰਹੇ ਹਨ ਤਾਂ ਕਿ ਲੋਕਾਂ ਨੂੰ ਭੜਕਾਇਆ ਜਾ ਸਕੇ ਪਰ ਲੋਕ ਸਭਾ ਚੋਣਾਂ ਦੇ ਨਤੀਜੇ ਦੱਸ ਦੇਣਗੇ ਕਿ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਆਪ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਘਰ ਘਰ 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਦੇ ਨਾਲ ਹੀ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਹਲਕਾ ਵਿਧਾਇਕ ਪ੍ਰਿਸੀਪਲ ਬੁੱਧ ਰਾਮ ਨੇ ਕਿਹਾ ਕਿ ਕਿਰਸਾਨੀ ਦੀ ਮਜਬੂਤੀ ਲਈ ਖੇਤਾਂ ਤੱਕ ਜਮੀਨ ਦੋਜ ਪਾਇਪਾਂ ਰਾਹੀਂ ਨਹਿਰੀ ਪਾਣੀ ਪਹੁੰਚਾਉਣ ਲਈ ਕਰੌੜਾਂ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਪੰਜਾਬ ਦੇ ਇਤਿਹਾਸ ਵਿੱਚ ਇਸ ਹਲਕੇ ਅੰਦਰ ਮੀਲ ਪੱਥਰ ਸਥਾਪਿਤ ਕੀਤਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਤਾਂ ਜੋ ਕਿਰਸਾਨੀ, ਬੇਰੋਜਗਾਰੀ ਅਤੇ ਨਸ਼ਿਆ ਦਾ ਖਾਤਮਾ ਕੀਤਾ ਜਾ ਸਕੇ। ਇਸ ਮੌਕੇ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਨੂੰ ਭਾਰਤ ਚੋਂ ਵਿਕਾਸ ਪੱਖੋਂ ਪਹਿਲੇ ਨੰਬਰ ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਚਰਨਜੀਤ ਸਿੰਘ ਅੱਕਾਵਾਲੀ, ਚੇਅਰਮੈਨ ਸਤੀਸ਼ ਸਿੰਗਲਾ, ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਚਰਨਜੀਤ ਸਿੰਘ ਕਿਸ਼ਨਗੜ੍ਹ, ਨਾਇਬ ਸਿੰਘ ਬੋਹਾ, ਕੁਲਵੰਤ ਸਿੰਘ ਸ਼ੇਰਖਾਂਵਾਲਾ, ਗੁਰਦਰਸ਼ਨ ਪਟਵਾਰੀ ਆਦਿ ਹਾਜਰ ਸਨ।