*‘ਆਪ ਦੀ ਸਰਕਾਰ ਆਪ ਦੇ ਦੁਆਰ’” ਤਹਿਤ 5 ਮਾਰਚ ਨੂੰ 4 ਥਾਵਾਂ ’ਤੇ ਲਗਾਏ ਜਾਣਗੇ ਸਪੈਸ਼ਲ ਕੈਂਪ-ਡਿਪਟੀ ਕਮਿਸ਼ਨਰ*

0
110

ਮਾਨਸਾ, 04 ਮਾਰਚ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ 06 ਫਰਵਰੀ ਤੋਂ ਲਗਾਤਾਰ ਲੋਕ ਸਮੱਸਿਆਵਾਂ ਦੇ ਹੱਲ ਲਈ ਕੈਂਪ ਲਗਾਏ ਜਾ ਰਹੇ ਹਨ। ਹਰੇਕ ਸਬ ਡਵੀਜ਼ਨ ਪੱਧਰ ’ਤੇ ਲਗਾਏ ਗਏ ਕੈਂਪਾਂ ’ਚ ਹੁਣ ਤੱਕ 16202 ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ 05 ਮਾਰਚ 2024 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ 4 ਥਾਵਾਂ ’ਤੇ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ 05 ਮਾਰਚ ਨੂੰ ਸਬ ਡਵੀਜ਼ਨ ਮਾਨਸਾ ਦੇ ਪਿੰਡ ਬੁਰਜ ਝੱਬਰ ਦੇ ਗੁਰੂ ਘਰ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 4 ਵਜੇ ਤੱਕ ਕੈਂਪ ਲਗਾਇਆ ਜਾਵੇਗਾ। ਇਸੇ ਤਰ੍ਹਾਂ ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਲਖਮੀਰਵਾਲਾ ਦੇ ਡੇਰਾ ਬਾਬਾ ਧੂਣਾ ਜੀ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12:30 ਵਜੇ ਤੱਕ, ਪਿੰਡ ਦਰਿਆਪੁਰ ਦੇ ਗੁਰੂ ਘਰ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04:30 ਵਜੇ ਤੱਕ ਅਤੇ ਬੋਹਾ ਦੇ ਵਾਰਡ ਨੰਬਰ 03 ਅਤੇ 08 ਲਈ ਰਵਿਦਾਸ ਧਰਮਾਸ਼ਾਲਾ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 02 ਵਜੇ ਤੱਕ ਕੈਂਪ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇਣਗੇ। ਉਨ੍ਹਾਂ ਸਬੰਧਤ ਪਿੰਡਾਂ ਦੇ ਵਸਨੀਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

NO COMMENTS