
ਚੰਡੀਗੜ੍ਹ 05 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਆਪਣੇ ਘਰ (ਸੰਗਰੂਰ) ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਸਿਹਤ ਠੀਕ ਨਾ ਹੋਣ ਕਰਕੇ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਮੇਰੇ ਸੰਪਰਕ ਵਿੱਚ ਆਏ ਲੋਕ ਆਪਣੀ ਸਿਹਤ ਦਾ ਧਿਆਨ ਰੱਖਣ।
