
ਨਵੀਂ ਦਿੱਲੀ 29 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਕਿਸਾਨਾਂ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਅੰਦੋਲਨ ਦੇ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਕਿਸਾਨਾਂ ਦੇ ਲਈ ਇੱਕ ਖਾਸ ਸੁਵਿਧਾ ਦਾ ਐਲਾਨ ਕੀਤਾ ਹੈ।
ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਨੂੰ ਮੁਫ਼ਤ Wi-Fi ਸੇਵਾ ਦਿੱਤੀ ਜਾਏਗੀ।ਪਾਰਟੀ ਨੇ ਐਲਾਨ ਕੀਤਾ ਹੈ ਕਿ ਸਿੰਘੂ ਬਾਰਡਰ ਤੇ ਪਾਰਟੀ ਵੱਲੋਂ ਮੁਫਤ WI-FI ਹੌਟ ਸਪੋਟ ਦੀ ਸੁਵਿਧਾ ਦਿੱਤੀ ਜਾਏਗੀ।ਕਿਸਾਨਾਂ ਦੀ ਸ਼ਿਕਾਇਤ ਸੀ ਕਿ ਖਰਾਬ ਨੈੱਟਵਰਕ ਕਾਰਨ ਪਰਿਵਾਰ ਨਾਲ ਗੱਲਬਾਤ ਕਰਨ ਔਖਾ ਹੈ।ਜਿਸ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਇਹ ਫੈਸਲਾ ਲਿਆ ਹੈ।
