*’ਆਪ’ ਵਲੋਂ ਕੈਪਟਨ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ ਦਾ ਐਲਾਨ, ਇਨ੍ਹਾਂ ਦੋ ਮੰਤਰੀਆਂ ਨੂੰ ਕੈਬਨਿਟ ‘ਚੋਂ ਕੱਢ ਕੇ ਕੇਸ ਦਰਜ ਕਰਨ ਦੀ ਮੰਗ*

0
61

ਚੰਡੀਗੜ੍ਹ  13,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਿਹਾਇਸ਼ ਦਾ ਸੋਮਵਾਰ 14 ਜੂਨ ਨੂੰ ਸਵੇਰੇ 11 ਵਜੇ ਘਿਰਾਓ ਅਤੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਇਹ ਐਲਾਨ ਕਰਦਿਆਂ ਆਪ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਐਸਸੀ ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ ਹੜਤਾਲ ਜਾਰੀ ਰੱਖੀ ਜਾਵੇਗੀ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੇ ਦਲਿਤ ਸਮਾਜ ਦੇ ਵਿਦਿਆਰਥੀਆਂ ਦੇ ਹੱਥਾਂ ਵਿੱਚ ਕਿਤਾਬਾਂ ਦਿੱਤੀਆਂ ਸਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗੁਵਾਈ ਵਾਲੀ ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਹੱਥਾਂ ਵਿਚੋਂ ਕਿਤਾਬਾਂ ਖੋਹ ਰਹੀ ਹੈ। ਜਿਸ ਨੂੰ ਆਮ ਆਦਮੀ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ ’ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਦੇ ਹੱਕਾਂ ’ਤੇ ਡਾਕੇ ਮਾਰ ਰਹੀ ਹੈ।

ਗਿਆਸਪੁਰਾ ਨੇ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਜ਼ਿੰਮੇਵਾਰੀ ਨਾ ਨਿਭਾਉਂਦਿਆਂ ਕੇਂਦਰ ਸਰਕਾਰ ਵੱਲੋਂ ਭੇਜੀ ਵਜ਼ੀਫਾ ਰਕਮ ਦੀ ਸਹੀ ਵਰਤੋਂ ਨਾ ਕੀਤੀ, ਸਗੋਂ ਦਲਿਤ ਵਿਦਿਆਦਰਥੀਆਂ ਦੇ ਹੱਕਾਂ ’ਤੇ ਡਾਕਾ ਮਾਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਐਸਸੀ/ਐਸਟੀ ਐਕਟ ਅਧੀਨ ਕੇਸ ਦਰਜ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਕੈਬਨਿਟ ਤੋਂ ਬਾਹਰ ਕੀਤਾ ਜਾਵੇ।

NO COMMENTS