
ਚੰਡੀਗੜ੍ਹ 6 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਵਪਾਰੀਆਂ ਤੇ ਕਾਰੋਬਾਰੀਆਂ ਦਾ ਵਾਸਤਾ ਦਿੰਦਿਆਂ ਪੰਜਾਬ ਸਰਕਾਰ ਕੋਲੋਂ ਸ਼ਾਮ ਦਾ ਕਰਫਿਊ ਤੇ ਹਫਤਾਵਾਰੀ ਲੌਕਡਾਊਨ ਬੰਦ ਕਰਨ ਦੀ ਮੰਗ ਕੀਤੀ ਹੈ। ‘ਆਪ’ ਨੇ ਸ਼ਾਮ ਦੇ ਕਰਫਿਊ ਤੇ ਹਫਤਾਵਾਰੀ ਲੌਕਡਾਊਨ ਨੂੰ ਵਪਾਰੀਆਂ ਤੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਾ ਇਕ ਫਜੂਲ ਦਾ ਫੈਸਲਾ ਦੱਸਿਆ ਅਤੇ ਇਸ ਦਾ ਵਿਰੋਧ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਹਫਤਾਵਾਰੀ ਲੌਕਡਾਊਨ ਅਤੇ ਸੱਤ ਵਜੇ ਤੋਂ ਕਰਫਿਊ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।ਪਰ ਆਪ ਇਸ ਫੈਸਲੇ ਨੂੰ ਵਾਪਿਸ ਲੈਣਾ ਦੀ ਮੰਗ ਕਰ ਰਹੀ ਹੈ।ਜਿਸ ਨਾਲ ਵਪਾਰੀ ਤੇ ਹੋਰ ਵਰਗ ਲਗਾਤਾਰ ਪ੍ਰੇਸ਼ਾਨ ਹੋ ਰਿਹਾ ਹੈ।ਅਮਨ ਅਰੋੜਾ ਨੇ ਕਿਹਾ ਹੈ ਕਿ ਵਪਾਰੀ ਵਰਗ ਕਦੇ ਵੀ ਕਿਸੇ ਤਰਾਂ ਦਾ ਵਿਦਰੋਹ ਨਹੀਂ ਕਰਦਾ, ਪਰੰਤੂ ਅੱਜ ਸਰਕਾਰ ਇਸ ਤਰਾਂ ਦੇ ਫੈਸਲੇ ਲੈ ਕੇ ਉਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
