*’ਆਪ’ ਵਿਧਾਇਕਾ ਰੂਬੀ ਦੇ ਅਸਤੀਫੇ ਮਗਰੋਂ ਹਰਪਾਲ ਚੀਮਾ ਨੇ ਕੀਤਾ ਵੱਡਾ ਖੁਲਾਸਾ*

0
214

ਚੰਡੀਗੜ੍ਹ 10,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਅਸਤੀਫੇ ਮਗਰੋਂ ਪਾਰਟੀ ਅੰਦਰ ਸਿਆਸਤ ਤੇਜ਼ ਹੋ ਗਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਅਸਤੀਫੇ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਧਾਇਕਾ ਰੂਬੀ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਉਹ ਕਾਂਗਰਸ ਜੁਆਇਨ ਕਰ ਰਹੇ ਹਨ।

ਹਰਪਾਲ ਚੀਮਾ ਨੇ ਟਵੀਟ ਕੀਤਾ, ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੋਇਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜਰੂਰ ਦੇਣ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਵੱਡਾ ਧਮਾਕਾ ਹੋਇਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

ਦੱਸ ਦਈਏ ਕਿ ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ ‘ਤੇ ਆਪਣਾ ਅਸਤੀਫਾ ਪਾ ਕੇ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਇਹ ਜਾਣਕਾਰੀ ਦੇ ਕੇ ਆਪਣਾ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰਨ ਲਈ ਕਿਹਾ ਹੈ।

ਸੂਤਰਾਂ ਮੁਤਾਬਕ ਅਸਤੀਫ਼ਾ ਦੇਣ ਤੋਂ ਪਹਿਲਾਂ ਰੁਪਿੰਦਰ ਕੌਰ ਰੂਬੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਲਈ ਚਰਚਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਉਂਝ ਇਸ ਬਾਰੇ ਵਿਧਾਇਕਾ ਰੂਬੀ ਨੇ ਕੁਝ ਵੀ ਸਪਸ਼ਟ ਨਹੀਂ ਕੀਤਾ।

ਸੂਤਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਰੁਪਿੰਦਰ ਕੌਰ ਰੂਬੀ ਆਪਣੇ ਇਲਾਕੇ ਵਿੱਚ ਸਰਗਰਮ ਨਜ਼ਰ ਨਹੀਂ ਆ ਰਹੀ ਸੀ। ਉਹ ਨਾ ਹੀ ਕਿਸੇ ਪਾਰਟੀ ਦੇ ਪ੍ਰੋਗਰਾਮ ਵਿੱਚ ਨਜ਼ਰ ਆਏ ਸਨ। ਇਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਰੂਬੀ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।

NO COMMENTS