ਆਬਕਾਰੀ ਐਕਟ ਤਹਿਤ 6 ਮੁਕੱਦਮੇ ਦਰਜ਼ ਕਰਕੇ 5 ਮੁਲਜਿਮ ਕੀਤੇ ਗ੍ਰਿਫਤਾਰ

0
93

ਮਾਨਸਾ, 16 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ): ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਆਬਕਾਰੀ ਐਕਟ ਤਹਿਤ 5 ਮੁਲਜਿਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ 6 ਮੁਕੱਦਮੇ ਦਰਜ਼ ਰਜਿਸਟਰ ਕੀਤੇ ਹਨ। ਗ੍ਰਿਫਤਾਰ ਮੁਲਜਿਮਾਂ ਪਾਸੋੋਂ 247 ਬੋਤਲਾਂ ਸ਼ਰਾਬ ਸਮੇਤ 2 ਮੋੋਟਰਸਾਈਕਲ ਅਤੇ 150 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ। ਜਿਨ੍ਹਾਂ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮਲਕੀਤ ਸਿੰਘ ਪੁੱਤਰ ਛੱਜੂ ਸਿੰਘ ਵਾਸੀ ਧਰਮਪੁਰਾ ਨੂੰ ਮੋੋਟਰਸਾਈਕਲ ਬਜਾਜ ਬਾਕਸਰ ਨੰ:ਪੀਬੀ.65ਸੀ-7346 ਸਮੇਤ ਕਾਬੂ ਕੀਤਾ ਗਿਆ। ਜਿਸ ਪਾਸੋੋਂ ਮੋੋਟਰਸਾਈਕਲ ਦੇ ਪਿਛੇ ਬਣਾਈਆ ਖੁਰਜੀਆ ਅਤੇ ਉਪਰ ਰੱਖੇ ਗੱਟਾ ਪਲਾਸਟਿਕ ਵਿੱਚੋੋ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਈਆ, ਜਿਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਮੁਢਲੀ ਪੁੱਛਗਿੱਛ ਤੇ ਤਫਤੀਸ ਦੌੌਰਾਨ ਦੱਸਿਆ ਕਿ ਉਸਨੇ ਇਹ ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋੋ 900 ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਮੁੱਲ ਲਿਆ ਕੇ ਅੱਗੇ 1800 ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਵੇਚ ਕੇ ਮੋਟੀ ਕਮਾਈ ਕਰਨੀ ਸੀ।ਜਿਸਦਾ ਪੁਲਿਸ ਰਿਮਾਡ ਹਾਸਲ ਕਰਕੇ ਹੋੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸੇ ਤਰਾ ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਲਾਭ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਰਨਾਲਾ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਮੱਲ ਸਿੰਘ ਵਾਲਾ ਵਿਰੁੱਧ ਥਾਣਾ ਬੋਹਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਦੀ ਬਰਾਮਦਗੀ ਕੀਤੀ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਗੁਰਜੰਟ ਸਿੰਘ ਉਰਫ ਕਾਕਾ ਪੁੱਤਰ ਪੱਪੂ ਸਿੰਘ ਵਾਸੀ ਸਰਦੂਲਗੜ ਨੂੰ  ਮੋੋਟਰਸਾਈਕਲ ਨੰ:ਪੀਬੀ.51ਬੀ-4280 ਸਮੇਤ ਕਾਬੂ ਕਰਕੇ 48 ਬੋਤਲਾਂ ਸ਼ਰਾਬ ਨਜਾਇਜ ਦੀ ਬਰਾਮਦਗੀ ਹੋੋਣ ਤੇ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਦੂਸਰੇ ਮੁਲਜਿਮ ਗੁਰਲਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਸਰਦੂਲਗੜ ਦੀ ਗ੍ਰਿਫਤਾਰੀ ਬਾਕੀ ਹੈ। ਇਸੇ ਤਰਾ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਰਾਮਾ ਰਾਮ ਪੁੱਤਰ ਟੇਕ ਰਾਮ ਵਾਸੀ ਕੁਲਰੀਆਂ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਭੀਖੀ ਦੀ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਉਰਫ ਕੀਪਾ ਪੁੱਤਰ ਬਲਵੀਰ ਸਿੰਘ ਵਾਸੀ ਬੋੜਾਵਾਲ ਪਾਸੋੋਂ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਭੀਖੀ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ, ਪਰ ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈੈ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS