
ਮਾਨਸਾ, 16—07—2022. (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ ੋ ਪ੍ਰੇੈਸ ਨੋਟ ਜਾਰੀ
ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਪੀ.ਓਜ. (ਮੁਜਰਮ—ਇਸਤਿਹਾਰੀਆ) ਨੂੰ ਗ੍ਰਿਫਤਾਰ ਕਰਨ
ਲਈ ਵਿਸ ੇਸ਼ ਮੁਹਿੰਮ ਚਲਾਈ ਹੋਈ ਹ ੈ। ਇਸੇ ਮ ੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਹੇਠ ਲਿਖੇ ਪੀ.ਓ. ਨੂੰ
ਗ੍ਰਿਫਤਾਰ ਕਰਨ ਵਿ ੱਚ ਸਫਲਤਾਂ ਹਾਸਲ ਕੀਤੀ ਗਈ ਹੈ।
ਮੁਜਰਮ ਇਸ਼ਤਿਹਾਰੀ (ਭਗੌੜਾ) ਸੁਰਜੀਤ ਰਾਮ ਪੁੱਤਰ ਪੂਰਨ ਰਾਮ ਵਾਸੀ ਸਰਦੂਲਗੜ ਜਿਸਦੇ
ਵਿਰੁੱਧ ਮੁਕੱਦਮਾ ਨੰਬਰ 4 ਮਿਤੀ 07—01—2016 ਅ/ਧ 61/1/14 ਆਬਕਾਰੀ ਐਕਟ ਥਾਣਾ ਸਰਦੂਲਗੜ ਦਰਜ਼
ਰਜਿਸਟਰ ਹੋਇਆ ਸੀ, ਪਰ ਇਹ ਮੁਲਜਿਮ ਅਦਾਲਤ ਵਿੱਚੋਂ ਤਾਰੀਖ ਪੇਸ਼ੀ ਤੋਂ ਗੈਰਹਾਜ਼ਰ ਹੋਣ ਕਰਕੇ ਮਾਨਯੋਗ
ਅਦਾਲਤ ਐਸ.ਡੀ.ਜੇ.ਐਮ. ਸਰਦੂਲਗੜ ਜੀ ਵੱਲੋਂ ਇਸਨੂੰ ਮਿਤੀ 14—07—2022 ਤੋਂ ਅ/ਧ 299 ਜਾਬਤਾ
ਫੌਜਦਾਰੀ ਤਹਿਤ ਭਗੌੜਾ ਕਰਾਰ ਦਿੱਤਾ ਗਿਆ ਸੀ। ਥਾਣਾ ਸਰਦੂਲਗੜ ਦੇ ਸ:ਥ: ਯਾਦਵਿੰਦਰ ਸਿੰਘ ਅਤੇ ਹੌਲਦਾਰ
ਗ ੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਅੱਜ ਮਿਤੀ 16—07—2022 ਨੂੰ
ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਬੰਦ ਜੇਲ੍ਹ ਕਰਾਇਆ ਜਾ ਰਿਹਾ ਹੈ।
