*ਆਬਜ਼ਰਵਰ ਪਰਦੀਪ ਕੁਮਾਰ ਦੀ ਅਗਵਾਈ ਹੇਠ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ ਗਰਾਮ ਪੰਚਾਇਤ ਚੋਣਾਂ-ਜ਼ਿਲ੍ਹਾ ਚੋਣ ਅਫ਼ਸਰ*

0
30

ਮਾਨਸਾ, 13 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)

ਗਰਾਮ ਪੰਚਾਇਤ ਚੋਣਾਂ-2024 ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਨਸਾ ਵਿਖੇ ਨਿਯੁਕਤ ਆਬਜ਼ਰਵਰ ਕਮਿਸ਼ਨਰ ਜਲੰਧਰ ਡਵੀਜ਼ਨ, ਜਲੰਧਰ ਸ਼੍ਰੀ ਪਰਦੀਪ ਕੁਮਾਰ ਦੀ ਅਗਵਾਈ ਹੇਠ ਗਰਾਮ ਪੰਚਾਇਤ ਚੋਣਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਈਆਂ ਜਾਣਗੀਆਂ।

    ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਈ.ਮੇਲ. div.com.jal@punjab.gov.in ਅਤੇ ਮੋਬਾਇਲ ਨੰਬਰ 8146654918 ’ਤੇ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਆਬਜ਼ਰਵਰ ਸ਼੍ਰੀ ਪਰਦੀਪ ਕੁਮਾਰ ਆਈ.ਏ.ਐਸ. ਪੰਜਾਬ ਮੰਡੀ ਬੋਰਡ ਦੇ ਰੈਸਟ ਹਾਊਸ, ਸਿਰਸਾ ਰੋਡ ਮਾਨਸਾ ਵਿਖੇ ਠਹਿਰਣਗੇ।

NO COMMENTS