*ਆਮ ਆਦਮੀ ਕਲੀਨਿਕਾਂ ਵਿਚ 30 ਅ੍ਰਪੈਲ ਤੱਕ 51 ਹਜ਼ਾਰ ਤੋਂ ਵਧੇਰੇ ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ-ਡਿਪਟੀ ਕਮਿਸ਼ਨਰ*

0
7

ਮਾਨਸਾ, 03 ਮਈ (ਸਾਰਾ ਯਹਾਂ/  ਮੁੱਖ ਸੰਪਾਦਕ)  : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬੀਤੇ ਵਰ੍ਹੇ 15 ਅਗਸਤ ਤੋਂ ਜ਼ਿਲ੍ਹਾ ਮਾਨਸਾ ਵਿਖੇ ਸ਼ੁਰੂ ਕੀਤੇ 2 ਅਤੇ ਮੌਜੂਦਾ ਵਰ੍ਹੇ ਵਿੱਚ ਆਰੰਭੇ 8 ਆਮ ਆਦਮੀ ਕਲੀਨਿਕਾਂ ਰਾਹੀਂ 30 ਅਪ੍ਰੈਲ 2023 ਤੱਕ 51 ਹਜ਼ਾਰ 764 ਲੋੜਵੰਦ ਮਰੀਜ਼ਾਂ ਨੇ ਸਿਹਤ ਸੇਵਾਵਾਂ ਦਾ ਲਾਭ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿਚ ਖੋਲ੍ਹੇ ਗਏ 10 ਆਮ ਆਦਮੀ ਕਲੀਨਿਕਾਂ ਦੀ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ। ਆਮ ਆਦਮੀ ਕਲੀਨਿਕਾਂ ਵਿਚ 4103 ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ ਅਤੇ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਇਤਿਹਾਸਕ ਉਪਰਾਲੇ ਕਾਰਨ ਸਿਹਤ ਸਹੂਲਤਾਂ ਵਿਚ ਹੋਰ ਲਾਭ ਹੋਇਆ ਹੈ ਅਤੇ ਲੋਕ ਆਪਣੀਆਂ ਸਿਹਤ ਸਮੱਸਿਆਵਾਂ ਦਾ ਘਰਾਂ ਦੇ ਨੇੜੇ ਹੀ ਆਮ ਆਦਮੀ ਕਲੀਨਿਕਾਂ ਤੋਂ ਇਲਾਜ਼ ਕਰਵਾ ਕੇ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਇਲਾਜ਼ ਕਰਵਾ ਰਹੇ ਮਰੀਜ਼ਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਜਿੱਥੇ ਆਮ ਲੋਕਾਂ ਨੂੰ ਆਪਣੀ ਸਿਹਤ ਸਮੱਸਿਆ ਨੂੰ ਲੈ ਕੇ ਹਸਪਤਾਲਾਂ ਵਿਚ ਜਾਣਾ ਪੈਂਦਾ ਸੀ ਅਤੇ ਹਸਪਤਾਲਾਂ ਵਿਚ ਮਰੀਜ਼ਾਂ ਦੀ ਵਧੇਰੇ ਗਿਣਤੀ ਹੋਣ ਕਾਰਨ ਲੋਕਾਂ ਨੂੰ ਇੰਤਜ਼ਾਰ ਵੀ ਕਰਨਾ ਪੈਂਦਾ ਸੀ, ਪ੍ਰੰਤੂ ਹੁਣ ਇਨ੍ਹਾਂ ਆਮ ਆਦਮੀ ਕਲੀਨਿਕਾਂ ਨਾਲ ਲੋਕ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 10 ਆਮ ਆਦਮੀ ਕਲੀਨਿਕ ਪਿੰਡ ਬੁਰਜ ਹਰੀ, ਰੜ੍ਹ, ਢੈਪਈ, ਨੰਗਲ ਕਲਾਂ, ਉੱਭਾ, ਭੈਣੀ ਬਾਘਾ, ਰੰਘੜਿਆਲ, ਜੌੜਕੀਆਂ, ਕਰੰਡੀ ਅਤੇ ਬਹਿਣੀਵਾਲ ਵਿਖੇ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਬਿਮਾਰੀਆਂ ਦੀ ਜਾਂਚ ਤੋਂ ਇਲਾਵਾ 100 ਤਰ੍ਹਾਂ ਦੇ ਕਲੀਨੀਕਲ ਟੈਸਟਾਂ ਵਾਲੇ 41 ਪੈਕੇਜ਼ ਲੋਕਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਹਨ।ਹਜ਼ਾਰ ਤੋਂ ਵਧੇਰੇ ਲੋੜਵੰਦਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ-ਡਿਪਟੀ ਕਮਿਸ਼ਨਰ

NO COMMENTS