ਫਗਵਾੜਾ 3 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਫਗਵਾੜਾ ਵਿਧਾਨਸਭਾ ਹਲਕੇ ਦੇ ਪੇਂਡੂ ਇਲਾਕਿਆਂ ਦੇ ਵਸਨੀਕਾਂ ‘ਚ ਆਪ ਪਾਰਟੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਪਿੰਡ ਭਬਿਆਣਾ ਦੇ ਕਰੀਬ ਪੰਜਾਹ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਲ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਸਾਰਾ ਪੰਜਾਬ ਪ੍ਰਭਾਵਿਤ ਹੈ ਅਤੇ ਲੋਕਾਂ ਦੀ ਆਮ ਧਾਰਣਾ ਹੈ ਕਿ ਜੇਕਰ ਸਰਦਾਰ ਭਗਵੰਤ ਸਿੰਘ ਮਾਨ ਵਰਗਾ ਕੋਈ ਮੁੱਖ ਮੰਤਰੀ ਅਤੇ ਆਪ ਵਰਗੀ ਕੋਈ ਪਾਰਟੀ ਪਹਿਲਾਂ ਸੂਬੇ ਦੀ ਸੱਤਾ ‘ਤੇ ਕਾਬਿਜ ਹੋ ਜਾਂਦੀ ਤਾਂ ਪੰਜਾਬ ਦੀ ਹਾਲਤ ਅਜਿਹੀ ਨਾ ਹੁੰਦੀ ਜੋ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਆਜਾਦੀ ਤੋਂ ਬਾਅਦ ਦੇ ਦਹਾਕਿਆਂ ਵਿਚ ਕਰ ਦਿੱਤੀ ਹੈ। ਉਹਨਾਂ ਪੰਜਾਬ ਨੂੰ ਕਰਜਾਈ ਸੂਬਾ ਅਤੇ ਇੱਥੋਂ ਦੀ ਜਵਾਨੀ ਨੂੰ ਨਸ਼ਿਆਂ ਦੇ ਲੜ ਲਾਉਣ ਲਈ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਦੀਆਂ ਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ। ਜਿਹਨਾਂ ਦਾ ਇੱਕੋ ਇੱਕ ਟੀਚਾ ਸੱਤਾ ਹਾਸਲ ਕਰਕੇ ਰਾਜ ਸੁੱਖ ਭੋਗਣਾ ਸੀ। ਇਸ ਦੌਰਾਨ ਆਪ ਪਾਰਟੀ ਵਿਚ ਸ਼ਾਮਲ ਹੋਏ ਦਲਵਿੰਦਰ ਸਿੰਘ, ਵਿਜੇ ਕੁਮਾਰ, ਸਵਰਨ ਸਿੰਘ, ਅਮਰੀਕ ਸਿੰਘ, ਜਸਪਾਲ ਸਿੰਘ, ਮੇਜਰ ਸਿੰਘ, ਭੁਪਿੰਦਰ ਸਿੰਘ, ਹਰਮਿੰਦਰ ਸਿੰਘ, ਐਨ.ਆਰ.ਆਈ. ਤਰਸੇਮ ਸਿੰਘ ਗਿਲ, ਕਰਮਜੀਤ ਸਿੰਘ, ਰੂਬੀ ਸੈਣੀ, ਜੱਸਾ ਸੈਣੀ ਆਦਿ ਨੇ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸੀਨੀਅਰ ਆਪ ਆਗੂ ਦਲਜੀਤ ਸਿੰਘ ਰਾਜੂ, ਰਵਿੰਦਰ ਬੇਦੀ, ਵਰੁਣ ਬੰਗੜ ਬਲਾਕ ਪ੍ਰਧਾਨ, ਅਮਰਿੰਦਰ ਸਿੰਘ, ਰਾਕੇਸ਼ ਕੁਮਾਰ ਕੇਸ਼ੀ, ਗੁਰਸ਼ਿੰਦਰ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਵੀ ਹਾਜਰ ਸਨ।