
ਫਗਵਾੜਾ 19 ਨਵੰਬਰ (ਸਾਰਾ ਯਹਾਂ/ਸ਼ਿਵ ਕੋੜਾ) ਜਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਲਲਿਤ ਸਕਲਾਨੀ ਅਤੇ ਆਮ ਆਦਮੀ ਪਾਰਟੀ ਜਿਲ੍ਹਾ ਕਪੂਰਥਲਾ ਦੇ ਸਕੱਤਰ ਅਸ਼ੋਕ ਭਾਟੀਆ ਦੀ ਪ੍ਰੇਰਣਾ ਸਦਕਾ ਵਿਧਾਨਸਭਾ ਹਲਕਾ ਫਗਵਾੜਾ ਦੇ ਪਿੰਡ ਮਹੇੜੂ ਦੀ ਸਮੁੱਚੀ ਪੰਚਾਇਤ ਨੇ ਅੱਜ ਆਪ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜਿਹਨਾਂ ਦਾ ਸਵਾਗਤ ਪੰਜਾਬ ਦੇ ਲੋਕਲ ਬਾਡੀ ਮੰਤਰੀ ਡਾ. ਰਵਜੋਤ ਨੇ ਕੀਤਾ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਸਹਿਯੋਗ ਸਦਕਾ ਪਿੰਡ ਨੂੰ ਮਾਡਲ ਗ੍ਰਾਮ ਬਣਾਉਣ ’ਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡ ਦੇ ਅਧੂਰੇ ਕੰਮ ਮੁੱਢਲੇ ਆਧਾਰ ’ਤੇ ਕਰਵਾਏ ਜਾਣਗੇ। ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਆਪ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਸਰਪੰਚ ਰਾਣੀ ਤੋਂ ਇਲਾਵਾ ਮੈਂਬਰ ਪੰਚਾਇਤ ਮਲਕੀਅਤ ਸਿੰਘ, ਸੰਤੋਸ਼ ਕੁਮਾਰੀ, ਗੁਰਮੀਤ ਕੌਰ, ਦਵਿੰਦਰ ਸੰਧੂ, ਜਸਬੀਰ ਕੌਰ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰਵਾ ਸਕਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪੇਂਡੂ ਵਿਕਾਸ ਨੂੰ ਤਰਜੀਹ ਦੇਣ ਵਾਲੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਆਪ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਤਾਂ ਜੋ ਪਿੰਡ ਦਾ ਚਹੁੰਪੱਖੀ ਵਿਕਾਸ ਕਰਵਾਇਆ ਜਾ ਸਕੇ। ਉਹਨਾਂ ਦੇ ਨਾਲ ਸੁਰਿੰਦਰ ਸੰਧੂ, ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਤੇ ਸਤਬੀਰ ਸਿੰਘ ਨੇ ਵੀ ਆਪ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਜਿਹਨਾਂ ਦਾ ਸਵਾਗਤ ਕਰਦੇ ਹੋਏ ਆਪ ਆਗੂਆਂ ਨੇ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਆਗੂ ਡਾ. ਜਤਿੰਦਰ ਸਿੰਘ ਪਰਹਾਰ, ਜੋਗਿੰਦਰ ਪਾਲ ਬੇਦੀ, ਰਵਿੰਦਰ ਲੱਡੂ, ਸਤੀਸ਼ ਸਲਹੋਤਰਾ ਸਨੀ ਆਦਿ ਹਾਜਰ ਸਨ।
