*ਆਮ ਆਦਮੀ ਪਾਰਟੀ ਦੇ ਆਗੂ ਤੇ PDAB ਦੇ ਨਵਨਿਯੁਕਤ ਚੇਅਰਮੈਨ ਡਾ. ਅਜੈ ਪਾਲ ਸਿੰਘ ਨੇ ਕੀਤੀ ਖੁਦਕੁਸ਼ੀ*

0
64

25 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼)   :  ਮਾਛੀਵਾੜਾ’ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੇ ਨਵੇਂ ਬਣੇ ਚੇਅਰਮੈਨ ਅਤੇ ‘ਆਪ’ ਪਾਰਟੀ ਦੇ ਸੀਨੀਅਰ ਆਗੂ ਅਜੈਪਾਲ ਸਿੰਘ ਗਿੱਲ ਨੇ ਆਪਣੀ ਕੋਠੀ ਵਿਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਜੈਪਾਲ ਸਿੰਘ ਗਿੱਲ ‘ਆਪ’ ਆਗੂਆਂ ਨਾਲ ਪਿੰਡਾਂ ਵਿਚ ਮੀਟਿੰਗਾਂ ’ਚ ਰੁਝੇ ਰਹੇ ਅਤੇ ਕਰੀਬ 9 ਵਜੇ ਉਹ ਅਢਿਆਣਾ ਵਿਖੇ ਸਥਿਤ ਆਪਣੇ ਘਰ ਪਰਤੇ।

ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਘਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਹੀ ਸੀ ਅਤੇ ਉਹ ਰੋਜ਼ਾਨਾ ਦੀ ਤਰ੍ਹਾਂ ਸੌਣ ਲਈ ਆਪਣੇ ਕਮਰੇ ਵਿਚ ਚਲੇ ਗਏ। ਸਵੇਰੇ ਜਦੋਂ ਉਹ ਆਪਣੇ ਕਮਰੇ ਤੋਂ ਬਾਹਰ ਨਾ ਆਏ ਤਾਂ ਪਤਨੀ ਦੇ ਦਰਵਾਜ਼ਾ ਖੜਕਾਉਣ ’ਤੇ ਵੀ ਉਨ੍ਹਾਂ ਨਾ ਖੋਲ੍ਹਿਆ। ਪਤਨੀ ਵਲੋਂ ਖਿੜਕੀ ’ਚੋਂ ਦੇਖਿਆ ਤਾਂ ਉਨ੍ਹਾਂ ਦੇ ਪਤੀ ਅਜੈਪਾਲ ਗਿੱਲ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪਤਨੀ ਨੇ ਤੁਰੰਤ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਸ ’ਤੇ ਉਹ ਵੀ ਤੁਰੰਤ ਮੌਕੇ ’ਤੇ ਪਹੁੰਚ ਗਏ।

ਮਾਛੀਵਾੜਾ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੀਆਂ ਕੁਝ ਦਿਨ ਪਹਿਲਾਂ ਹੋਈਆਂ ਚੋਣਾਂ ‘ਚ ਅਜੈਪਾਲ ਗਿੱਲ ਡਾਇਰੈਕਟਰ ਬਣੇ ਸਨ। ਦੋ ਦਿਨ ਪਹਿਲਾਂ ਅਹੁਦੇਦਾਰਾਂ ਦੀ ਚੋਣ ‘ਚ ਉਨ੍ਹਾਂ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਅਜੈਪਾਲ ਗਿੱਲ ਦਾ ਲੜਕਾ ਨਿਊਜ਼ੀਲੈਂਡ ਰਹਿੰਦਾ ਹੈ ਤੇ ਇਕ ਧੀ ਦੁਬਈ ਰਹਿੰਦੀ ਹੈ। ਦੋਵਾਂ ਦੇ ਆਉਣ ਤੋਂ ਬਾਅਦ ਹੀ ਸਸਕਾਰ ਕੀਤਾ ਜਾਵੇਗਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

NO COMMENTS