*ਆਮ ਆਦਮੀ ਪਾਰਟੀ ਨੇ ਗੁਰਪ੍ਰੀਤ ਸਿੰਘ ਬਣਾਂਵਾਲੀ ਕੀਤਾ ਹਲਕਾ ਇੰਚਾਰਜ ਸਰਦੂਲਗੜ ਨਿਯੁਕਤ*

0
79

ਸਰਦੂਲਗੜ 29, ਜੁਲਾਈ (ਸਾਰਾ ਯਹਾਂ/ਬਲਜੀਤ ਪਾਲ): :ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿੱਚ ਹਲਕਾ ਇੰਚਾਰਜਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸਦੇ ਵਿਚ ਮਾਨਸਾ ਜ਼ਿਲ੍ਹੇ ਦੇ ਹਲਕਾ ਸਰਦੂਲਗਡ਼੍ਹ ਤੋਂ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਤੇ ਜਿੱਥੇ ਬਣਾਂਵਾਲੀ ਦੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਉੱਥੇ ਹੀ ਸਰਦੂਲਗਡ਼੍ਹ ਹਲਕੇ ਤੋਂ ਹਲਕਾ ਇੰਚਾਰਜ ਦੀ ਉਮੀਦ ਲਾਈ ਬੈਠੇ ਬਾਕੀ ਆਗੂਆ ਦੇ ਸਮਰਥਕਾਂ ਵਿੱਚ ਨਿਰਾਸ਼ਾ ਵੇਖਣ ਨੂੰ ਮਿਲ ਰਹੀ ਹੈ। ਸਰਦੂਲਗਡ਼੍ਹ ਤੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਜਿੰਨਾ ਉਨ੍ਹਾਂ ਵੱਲੋਂ ਪਾਰਟੀ ਪ੍ਰਤੀ ਕੀਤੇ ਗਏ ਕੰਮ ਕਾਜਾਂ ਨੂੰ ਵੇਖਦਿਆਂ ਹਲਕਾ ਇੰਚਾਰਜ ਦੀ   ਜ਼ਿੰਮੇਵਾਰੀ ਉਸ ਨੂੰ ਦਿੱਤੀ ਹੈ। ਉਹ ਇਸ ਜ਼ਿੰਮੇਵਾਰੀ ਨੂੰ  ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਹਲਕੇ ਚ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਹਰ ਵਰਕਰ ਅਤੇ ਆਗੂਆਂ ਦਾ ਮਾਣ ਸਨਮਾਨ ਬਰਕਰਾਰ ਰੱਖਣਗੇ।

NO COMMENTS